ਫਿਲੌਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਲੌਰ ਦੇ ਨੌਜਵਾਨ ਦੀ ਇਟਲੀ ਵਿਚ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ (39) ਵਾਸੀ ਫਿਲੌਰ ਨੇੜਲੇ ਪਿੰਡ ਦੁਸਾਂਝ ਖੁਰਦ ਵਜੋਂ ਹੋਈ ਹੈ। ਉਸ ਦੇ ਪਿਤਾ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਰਿਸ਼ਤੇਦਾਰਾਂ ਤੋਂ ਪਤਾ ਲੱਗਾ ਕਿ ਉਸ ਦੇ ਪੁੱਤਰ ਦੀ ਮੌਤ ਹੋ ਗਈ ਹੈ।
ਸਾਨੂੰ ਦੱਸਿਆ ਗਿਆ ਕਿ ਪੁਲਿਸ ਨੇ 24 ਮਈ ਨੂੰ ਏਰਬਾ ਸ਼ਹਿਰ ਵਿਚ ਇਕ ਨਹਿਰ ਦੇ ਪੁਲ ਨੇੜਿਓਂ ਨਵਜੋਤ ਸਿੰਘ ਦੀ ਲਾਸ਼ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਉਸ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਸ ਦੇ ਪਰਿਵਾਰ ਵਿਚ ਪਤਨੀ, ਪੁੱਤਰ ਤੇ ਉਸ ਦੇ ਮਾਪੇ ਰਹਿ ਗਏ ਹਨ।