ਇਟਲੀ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਡੌਂਕੀ ਲਗਾ ਕੇ ਗਿਆ ਸੀ ਵਿਦੇਸ਼

0
2122

ਤਰਨਤਾਰਨ | ਇਟਲੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਲਈ ਇਟਲੀ ਗਏ ਨੌਜਵਾਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਸੁਖਵੰਤ ਸਿੰਘ ਸੋਨੂੰ ਪੁੱਤਰ ਬਿੱਕਰ ਸਿੰਘ ਪੱਟੀ ਅਧੀਨ ਆਉਂਦੇ ਪਿੰਡ ਚੂਸਲੇਵੜ੍ਹ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ 2-3 ਮਹੀਨੇ ਪਹਿਲਾਂ ਡੌਂਕੀ ਲਗਾ ਕੇ ਵਿਦੇਸ਼ ਗਿਆ ਸੀ।

NRI on a vacation falls to death at Bachupally - Telangana Today

ਕੁਝ ਦਿਨ ਉਸ ਨੇ ਲੋਕਾਂ ਦੇ ਘਰ ਵਿਚ ਕੰਮ ਕੀਤਾ। ਇਸ ਦੌਰਾਨ ਰਸਤੇ ਵਿਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਉਸ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਲਈ ਭਾਰਤ ਸਰਕਾਰ, ਪੰਜਾਬ ਸਰਕਾਰ ਨੂੰ ਗੁਹਾਰ ਲਗਾ ਰਹੇ ਹਨ। ਨੌਜਵਾਨ ਦੀ ਮੌਤ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਵੇਖੋ ਵੀਡੀਓ