ਮਾਨਸਾ, 23 ਨਵੰਬਰ | ਫਿਲੀਪੀਨਜ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਨੀਲਾ ‘ਚ ਜ਼ਿਲ੍ਹਾ ਮਾਨਸਾ ਦੇ ਪਿੰਡ ਕਲੈਹਰੀ ਦੇ ਨੌਜਵਾਨ ਦੀ ਮੌਤ ਹੋ ਗਈ। ਉਧਰ ਇਸ ਮੰਦਭਾਗੀ ਘਟਨਾ ਦੀ ਖ਼ਬਰ ਮਿਲਣ ’ਤੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਕਰਮਜੀਤ ਸਿੰਘ ਦੇ ਪਿਤਾ ਆਤਮਾ ਸਿੰਘ ਨੇ ਕਿਹਾ ਕਿ ਉਸ ਦਾ ਪੁੱਤਰ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ (ਫਿਲੀਪੀਨਜ਼) ਗਿਆ ਸੀ। 22 ਨਵੰਬਰ ਨੂੰ ਉਸ ਦੇ ਲੜਕੇ ਕਰਮਜੀਤ ਸਿੰਘ ਦੀ ਗੁਰਦਿਆਂ ਦੀ ਇਨਫ਼ੈਕਸ਼ਨ ਕਾਰਨ ਅਚਾਨਕ ਮੌਤ ਹੋ ਗਈ, ਜਿਸ ਦੀ ਮ੍ਰਿਤਕ ਦੇਹ ਉਥੇ ਹੀ ਹੈ। ਸਾਰਾ ਪਰਿਵਾਰ ਡੂੰਘੇ ਸਦਮੇ ’ਚ ਹੈ। ਮ੍ਰਿਤਕ ਦੇ ਪਿਤਾ ਨੇ ਪੁੱਤ ਦੀ ਦੇਹ ਨੂੰ ਭਾਰਤ ਮੰਗਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਤੇ ਮਦਦ ਦੀ ਗੁਹਾਰ ਲਗਾਈ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)