ਮੰਦਭਾਗੀ ਖਬਰ : ਪੰਜਾਬੀ ਨੌਜਵਾਨ ਦੀ ਪੁਰਤਗਾਲ ‘ਚ ਦਰਦਨਾਕ ਮੌਤ, ਸਾਲ ਪਹਿਲਾਂ ਗਿਆ ਸੀ ਵਿਦੇਸ਼

0
783

ਪੁਰਤਗਾਲ, 26 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਸਬਾ ਮਹਿਲਾ ਅਧੀਨ ਪੈਂਦੇ ਪਿੰਡ ਪੱਲਾ ਤੋਂ ਪੁਰਤਗਾਲ ਗਏ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋਈ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਜੋਂ ਹੋਈ ਹੈ। ਕੁਲਦੀਪ ਅਜੇ ਪਿਛਲੇ ਸਾਲ ਹੀ ਵਿਦੇਸ਼ ਗਿਆ ਸੀ।

ਕੁਲਦੀਪ ਦੀ ਇਸ ਬੇਵਕਤੀ ਮੌਤ ਨਾਲ ਪਰਿਵਾਰ ਵਾਲਿਆਂ ‘ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ। ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਪੰਜਾਬੀ ਨੌਜਵਾਨ ਦੀ ਵਿਦੇਸ਼ ਵਿਚ ਹਾਰਟ ਅਟੈਕ ਨਾਲ ਮੌਤ ਹੋਈ ਹੈ। ਪਿਛਲੇ ਕੁਝ ਮਹੀਨਿਆਂ ਤੋਂ ਅਜਿਹੇ ਮਾਮਲੇ ਲਗਾਤਾਰ ਵੱਧ ਰਹੇ ਹਨ।