ਪਾਕਿਸਤਾਨ : ਇਮਰਾਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੜਕਾਂ ‘ਤੇ ਉਤਰੇ ਸਮਰਥਕ, ਕੀਤਾ ਹੰਗਾਮਾ

0
642

ਇਸਲਾਮਾਬਾਦ | ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਸੜਕਾਂ ‘ਤੇ ਆ ਗਏ ਹਨ ਤੇ ਭਾਰੀ ਹੰਗਾਮਾ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਐਨਏਬੀ ਨੇ ਗ੍ਰਿਫਤਾਰ ਕਰ ਲਿਆ ਹੈ।

ਇਮਰਾਨ ਖਾਨ ਦੇ ਸਮਰਥਕਾਂ ਵਲੋਂ ਇਸ ਗ੍ਰਿਫਤਾਰੀ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਜਿਵੇਂ ਹੀ ਇਮਰਾਨ ਖਾਨ ਨੂੰ ਅਹੁਦੇ ਤੋਂ ਹਟਾਇਆ ਗਿਆ, ਉਦੋਂ ਤੋਂ ਹੀ ਇਮਰਾਨ ਖਾਨ ਉਤੇ ਕਈ ਗੰਭੀਰ ਦੋਸ਼ ਵੀ ਲੱਗੇ ਸਨ। ਪਿਛਲੇ ਕਈ ਦਿਨਾਂ ਤੋਂ ਇਮਰਾਨ ਖਾਨ ਸਮਰਥਕਾਂ ਤੇ ਪੁਲਿਸ ਵਿਚਾਲੇ ਝੜਪਾਂ ਵੀ ਹੋਈਆਂ ਹਨ।

ਇਮਰਾਨ ਖਾਨ ਨੂੰ ਅਦਾਲਤ ਵਿਚ ਪੇਸ਼ੀ ਦੌਰਾਨ ਗ੍ਰਿਫਤਾਰ ਕੀਤਾ ਗਿਆ। ਹਾਲਾਂਕਿ ਇਮਰਾਨ ਦੇ ਸਮਰਥਕਾਂ ਨੇ ਇਸ ਗ੍ਰਿਫਤਾਰੀ ਦਾ ਕਾਫੀ ਵਿਰੋਧ ਕੀਤਾ ਪਰ ਫਿਰ ਵੀ ਪਾਕਿ ਰੇਂਜਰਾਂ ਨੇ ਇਮਰਾਨ ਨੂੰ ਗ੍ਰਿਫਤਾਰ ਕਰ ਲਿਆ।