ਪਾਕਿਸਤਾਨ ਨੇ ਭੇਜਿਐ ਅੰਮ੍ਰਿਤਪਾਲ ਨੂੰ, ਸੂਬੇ ਦੇ ਹਾਲਾਤ ਖਰਾਬ ਕਰਨ ਦੀਆਂ ਹੋ ਰਹੀਆਂ ਨੇ ਕੋਸ਼ਿਸ਼ਾਂ : ਕੈਪਟਨ

0
727

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਸਬੰਧੀ ਕਿਹਾ ਕਿ ਉਸ ਨੂੰ ਪੰਜਾਬ ਦੇ ਹਾਲਾਤ ਵਿਗਾੜਣ ਲਈ ਪਾਕਿਸਤਾਨ ਨੇ ਭੇਜਿਆ ਹੈ। ਪੰਜਾਬ ਦੇ ਹਾਲਾਤ ਖਰਾਬ ਕਰਨ ਪਿੱਛੇ ਪਾਕਿਸਤਾਨ ਦਾ ਹੱਥ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਹਮੇਸ਼ਾ ਪੰਜਾਬ ਦੇ ਹਾਲਾਤ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰਦਾ ਆ ਰਿਹਾ ਹੈ। ਉਸ ਵੱਲੋਂ ਡਰੋਨਾਂ ਰਾਹੀਂ ਪੰਜਾਬ ਵਿਚ ਭਾਰੀ ਮਾਤਰਾ ਵਿਚ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜੇ ਜਾ ਰਹੇ ਹਨ, ਜਿਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ।

ਪੰਜਾਬ ਦੇ ਭਵਿੱਖ ਨੂੰ ਸੰਵਾਰਨਾ ਤੇ ਸੰਭਾਲਣਾ ਸਭ ਦੀ ਜ਼ਿੰਮੇਵਾਰੀ ਹੈ। ਇਸ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਝਣ ਵਾਲੀ ਗੱਲ ਹੈ ਕਿ ਇਕਦਮ ਇਹ ਅੰਮ੍ਰਿਤਪਾਲ ਕਿਥੋਂ ਆ ਗਿਆ। ਇਹ ਸਭ ਸੂਬੇ ਦੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਹੈ। ਇਸ ਪਿੱਛੇ ਪਾਕਿਸਤਾਨ ਕੰਮ ਕਰ ਰਿਹਾ। ਨੌਜਵਾਨਾਂ ਨੂੰ ਭੜਕਾਉਣ ਦਾ ਕੰਮ ਕੀਤਾ ਜਾ ਰਿਹਾ ਹੈ।