ਗੁਰਦਾਸਪੁਰ। ਪਾਕਿਸਤਾਨ ਵਿਚ ਨੇ ਪਾਕਿਸਤਾਨ ਵਿਚ ਆਪਣੀ ਦੋ ਸਾਲ ਦੀ ਮਿਹਨਤ ਦੇ ਬਾਅਦ ਜਾਰੀ ਰਿਪੋਰਟ ਵਿਚ ਪਾਕਿਸਤਾਨ ਦੇ ਨੇਤਾਵਾਂ ਸਣੇ ਉਥੇ ਦੀ ਫੌਜ ਤੇ ਖੁਫੀਆ ਏਜੰਸੀ ਆਈਐਸਆਈ ਨੂੰ ਪਾਕਿਸਤਾਨ ਵਿਚ ਵਧ ਰਹੇ ਨਸ਼ੇ ਦੇ ਰੁਝਾਨ, ਖਾਸ ਕਰਕੇ ਸਕੂਲੀ ਵਿਦਿਆਰਥੀਆਂ ਨੂੰ ਇਸਦੀ ਲਪੇਟ ਵਿਚ ਲਿਆਉਣ ਲਈ ਜ਼ਿੰਮੇਵਾਰ ਠਹਿਰਾ ਕੇ ਪਾਕਿਸਤਾਨ ਦੀ ਵਿਸ਼ਵ ਭਰ ਵਿਚ ਬਦਨਾਮੀ ਕੀਤੀ ਹੈ।
ਪਾਕਿਸਤਾਨੀ ਫੌਜ ਨੇ ਇਸ ਰਿਪੋਰਟ ਨੂੰ ਅਖਬਾਰਾਂ ਵਿਚ ਪ੍ਰਕਾਸ਼ਿਤ ਹੋਣ ਤੋਂ ਰੋਕਣ ਵਿਚ ਸਫਲਤਾ ਪ੍ਰਾਪਤ ਕਰ ਲਈ ਹੈ। ਪਰ ਸੰਗਠਨ ਨੇ ਆਪਣੀ ਰਿਪੋਰਟ ਨੂੰ ਸਰਕਾਰ ਦੇ ਸਾਹਮਣੇ ਰੱਖ ਕੇ ਜਨਤਕ ਕਰ ਦਿੱਤਾ ਹੈ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਭਾਰਤ ਵਿਚ ਨਸ਼ਾ ਭੇਜਣ ਦੀ ਯੋਜਨਾ ਦਾ ਸਭ ਤੋਂ ਜ਼ਿਆਦਾ ਅਸਰ ਪਾਕਿਸਤਾਨ ਵਿਚ ਹੀ ਦੇਖਣ ਨੂੰ ਮਿਲ ਰਿਹਾ ਹੈ। ਪਾਕਿਸਤਾਨ ਦੇ ਲਗਭਗ 7 ਕਰੋੜ 60 ਲੱਖ ਲੋਕ ਨਸ਼ੇ ਦੇ ਆਦੀ ਹੋ ਚੁੱਕੇ ਹਨ। ਪਾਕਿਸਤਾਨ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ, ਅੱਤਵਾਦ ਨਾਲ ਮਰਨ ਵਾਲਿਆਂ ਤੋਂ ਤਿੰਨ ਗੁਣਾ ਜ਼ਿਆਦਾ ਹੈ।
ਰਿਪੋਰਟ ਵਿਚ ਸਾਫ ਕਿਹਾ ਗਿਆ ਹੈ ਕਿ ਪਾਕਿਸਤਾਨ ਦੀ ਫੌਜ ਤੇ ਖੁਫੀਆ ਏਜੰਸੀ ਆਈਐਸ਼ਆਈ ਜਿਨ੍ਗਾਂ ਨਸ਼ਾ ਸਮੱਗਲਰਾਂ ਦੀ ਡਿਊਟੀ ਭਾਰਤ ਨੂੰ ਨਸ਼ਾ ਸਪਲਾਈ ਕਰਨ ਦੀ ਲਗਾਉਂਦੇ ਹਨ, ਉਨ੍ਹਾਂ ਵਿਚੋਂ ਜ਼ਿਆਦਾਤਰ ਨਸ਼ਾ ਉਹ ਪਾਕਿਸਤਾਨ ਵਿਚ ਹੀ ਵੇਚ ਦਿੰਦੇ ਹਨ।