ਸੈਕਟਰ ਖੇਮਕਰਨ ‘ਚ ਦਾਖਲ ਹੋਏ ਪਾਕਿਸਤਾਨ ਡ੍ਰੋਨ, BSF ਨੇ ਚਲਾਈ ਗੋਲੀ

0
2429

ਤਰਨਤਾਰਨ (ਬਲਜੀਤ ਸਿੰਘ) | ਭਾਰਤ-ਪਾਕਿਸਤਾਨ ਸਰਹੱਦ ਦੀ ਬੀਓਪੀ ਪੋਸਟ ਰਾਜੋਕੇ ਸੈਕਟਰ ਖੇਮਕਰਨ ਵਿਖੇ ਰਾਤ ਸਮੇਂ ਡ੍ਰੋਨ ਦੇਖੇ ਗਏ, ਜਿਸ ਤੋਂ ਬਾਅਦ ਬੀਐੱਸਐੱਫ ਦੀ 103 ਬਟਾਲੀਅਨ ਅਮਰਕੋਟ ਵੱਲੋਂ 36 ਦੇ ਕਰੀਬ ਫਾਇਰ ਕੀਤੇ ਗਏ। ਫਿਲਹਾਲ ਬੀਐੱਸਐੱਫ ਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।

ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਸਰਚ ਆਪ੍ਰੇਸ਼ਨ ਦੌਰਾਨ ਨਸ਼ੀਲੇ ਪਦਾਰਥ ਤੇ ਹਥਿਆਰ ਮਿਲਣ ਦੀ ਸੰਭਾਵਨਾ ਹੈ ਪਰ BSF ਦੇ ਕਿਸੇ ਵੀ ਅਧਿਕਾਰੀ ਨੇ ਕੁਝ ਨਹੀਂ ਦੱਸਿਆ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)