ਨਵੀਂ ਦਿੱਲੀ | ਪਾਕਿਸਤਾਨ ਦੀ ਇਕ ਮਾਡਲ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਔਰਤਾਂ ਦੇ ਕੱਪੜਿਆਂ ਦੇ ਇਸ਼ਤਿਹਾਰ ਦੌਰਾਨ ‘ਨੰਗੇ ਸਿਰ’ ਪੋਜ਼ ਦੇਣ ਤੋਂ ਬਾਅਦ ਵਿਵਾਦ ਪੈਦਾ ਹੋ ਗਿਆ ਹੈ।

ਮੀਡੀਆ ਰਿਪੋਰਟ ਮੁਤਾਬਿਕ ਪਾਕਿਸਤਾਨ ‘ਚ ‘ਮੰਨਤ’ ਨਾਂ ਦਾ ਇਕ ਰੈਡੀ-ਟੂ-ਵੀਅਰ ਔਰਤਾਂ ਦਾ ਆਨਲਾਈਨ ਕੱਪੜਿਆਂ ਦਾ ਸਟੋਰ ਚਲਾਉਣ ਵਾਲੀ ਔਰਤ ਨੇ ਹਾਲ ਹੀ ‘ਚ ਗੁਰਦੁਆਰਾ ਦਰਬਾਰ ਸਾਹਿਬ ਕੰਪਲੈਕਸ ‘ਚ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ‘ਚ ਮਾਡਲ ਨੇ ਨੰਗੇ ਸਿਰ ਆਪਣੀ ਪਿੱਠ ਗੁਰਦੁਆਰੇ ਵੱਲ ਕਰਕੇ ਪੋਜ਼ ਦਿੱਤੇ ਸਨ।

ਆਨਲਾਈਨ ਸਟੋਰ ਦੇ ਮਾਲਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਨੰਗੇ ਸਿਰ ਵਾਲੀ ਮਾਡਲ ਦੀਆਂ ਕਈ ‘ਇਤਰਾਜ਼ਯੋਗ’ ਤਸਵੀਰਾਂ ਵੀ ਪੋਸਟ ਕੀਤੀਆਂ ਹਨ, ਜਿਨ੍ਹਾਂ ‘ਚ ਔਰਤ ਲਾਲ ਸੂਟ ਪਾ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿਛੋਕੜ ‘ਚ ਸਿਰ ਢਕੇ ਬਿਨਾਂ ਕੈਮਰੇ ਲਈ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਪਾਕਿ ਸਰਕਾਰ ਨੂੰ ਇਸ ਨੂੰ ਰੋਕਣ ਲਈ ਕਿਹਾ ਹੈ।

ਉਨ੍ਹਾਂ ਮੰਗ ਕੀਤੀ ਕਿ ਇਸ ਪਵਿੱਤਰ ਅਸਥਾਨ ਨੂੰ ਪਿਕਨਿਕ ਸਪਾਟ ਨਾ ਬਣਾਇਆ ਜਾਵੇ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, ”ਸ੍ਰੀ ਕਰਤਾਰਪੁਰ ਸਾਹਿਬ ਵਿੱਚ ਮਾਡਲਿੰਗ ਬੇਇੱਜ਼ਤੀ ਹੈ। ਪਾਕਿ ਅਦਾਲਤ ਨੇ ਮਸਜਿਦ ‘ਚ ਡਾਂਸ ਵੀਡੀਓ ਬਣਾਉਣ ਵਾਲੇ ਸਟਾਰ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ, ਲਾਹੌਰ ਦੀ ਇਸ ਔਰਤ ਵਿਰੁੱਧ ਵੀ ਅਜਿਹਾ ਹੀ ਹੋਣਾ ਚਾਹੀਦਾ ਹੈ, ਜੋ ਸਾਰੇ ਧਰਮਾਂ ਨੂੰ ਬਰਾਬਰ ਮੰਨਣ ਦੀ ਮਿਸਾਲ ਬਣੇ।”

ਪਾਕਿਸਤਾਨ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਚੌਧਰੀ ਫਵਾਦ ਹੁਸੈਨ ਦਾ ਇਕ ਹੋਰ ਟਵੀਟ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਸੁਝਾਅ ਦਿੱਤਾ ਗਿਆ ਹੈ ਕਿ ਡਿਜ਼ਾਈਨਰ ਅਤੇ ਮਾਡਲ ਨੂੰ ਗਲਤ ਹਰਕਤ ਲਈ ਮੁਆਫੀ ਮੰਗਣੀ ਚਾਹੀਦੀ ਹੈ ਤੇ ਯਾਦ ਰੱਖਣਾ ਚਾਹੀਦਾ ਹੈ ਕਿ ਕਰਤਾਰਪੁਰ ਸਾਹਿਬ ਇਕ ਪਵਿੱਤਰ ਅਸਥਾਨ ਹੈ, ਨਾ ਕਿ ਫਿਲਮਾਂ ਦਾ ਸੈੱਟ।

ਜ਼ਿਕਰਯੋਗ ਹੈ ਕਿ ਸਿੱਖਾਂ ਦੀ ਸਭ ਤੋਂ ਵੱਡੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਕੰਪਲੈਕਸ ਦੇ ਅੰਦਰ ਸ਼ਰਧਾਲੂਆਂ ਨੂੰ ਸੁਚੇਤ ਕਰਦੇ ਹੋਏ ਪੋਸਟਰ ਚਿਪਕਾਏ ਹਨ ਕਿ ਮਨੋਰੰਜਨ ਦੀਆਂ ਵੀਡੀਓਜ਼ ਸ਼ੂਟ ਨਾ ਕੀਤੀਆਂ ਜਾਣ। ਇਹ ਹੁਕਮ ਕੁਝ ਲੋਕਾਂ ਵੱਲੋਂ ਟਿਕਟਾਕ ਵੀਡੀਓਜ਼ ਦੀ ਸ਼ੂਟਿੰਗ ਕਰਦੇ ਹੋਏ ਫੜੇ ਜਾਣ ਤੋਂ ਬਾਅਦ ਦਿੱਤੇ ਗਏ ਸਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ