ਜਲੰਧਰ ਦੇ ਕੱਲ ਇਨ੍ਹਾਂ ਪਿੰਡਾਂ ‘ਚ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ, ਵੇਖੋ ਲਿਸਟ

0
1468

ਜਲੰਧਰ, 14 ਅਕਤੂਬਰ | ਪੰਜਾਬ ਭਰ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਪੰਚਾਇਤੀ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੌਜੂਦਾ ਪੰਚਾਇਤੀ ਚੋਣਾਂ ਦੌਰਾਨ ਜਿੱਥੇ ਜਲੰਧਰ ਦੇ ਵੱਖ-ਵੱਖ ਪਿੰਡਾਂ ‘ਚ ਸਰਪੰਚਾਂ-ਪੰਚਾਂ ਦੀ ਚੋਣ ਨੂੰ ਲੈ ਕੇ ਲਗਾਤਾਰ ਖਿੱਚੋਤਾਣ ਚੱਲ ਰਹੀ ਹੈ, ਉੱਥੇ ਹੀ ਜਲੰਧਰ ਦੇ ਸ਼ਾਹਕੋਟ ‘ਚ ਵੀ ਕਈ ਅਜਿਹੇ ਪਿੰਡ ਹਨ, ਜਿਨ੍ਹਾਂ ‘ਚ 15 ਅਕਤੂਬਰ ਨੂੰ ਚੋਣਾਂ ਨਹੀਂ ਹੋਣਗੀਆਂ।

ਸ਼ਾਹਕੋਟ ਦੇ ਕਈ ਪਿੰਡਾਂ ਵਿੱਚ ਸਰਬਸੰਮਤੀ ਨਾਲ ਸਰਪੰਚ ਅਤੇ ਪੰਚ ਦੀ ਚੋਣ ਕਰ ਕੇ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕੀਤੀ ਗਈ ਹੈ, ਜਿਸ ਕਾਰਨ ਸ਼ਾਹਕੋਟ ਦੇ ਕਈ ਪਿੰਡਾਂ ਵਿਚ ਪੰਚਾਇਤੀ ਚੋਣਾਂ ਨਹੀਂ ਹੋਣਗੀਆਂ। ਇਨ੍ਹਾਂ ਪਿੰਡਾਂ ਵਿਚ ਪੁਨੀਆ, ਲਸੂੜੀ, ਸੰਗਤਪੁਰ, ਧਰਮੀਵਾਲ, ਰਾਮਪੁਰ ਆਦਿ ਸ਼ਾਮਲ ਹਨ। ਹੋਰ ਜਾਣਕਾਰੀ ਲਈ ਹੇਠਾਂ ਦਿੱਤੀ ਸੂਚੀ ਪੜ੍ਹੋ।