ਚੰਡੀਗੜ੍ਹ | ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਰਨਗੇ। ਇਸ ਪ੍ਰੋਗਰਾਮ ਦੀ ਸ਼ੁਰੂਆਤ ਐਸ.ਏ.ਐਸ.ਨਗਰ (ਮੁਹਾਲੀ) ਸਥਿਤ ਵਿਕਾਸ ਭਵਨ ਤੋਂ ਕੀਤੀ ਜਾਵੇਗੀ। ਸੁਰੱਖਿਆ ਦੇ ਮੱਦੇਨਜ਼ਰ ਸਥਾਨਕ ਪੁਲੀਸ ਨੇ ਕਰੀਬ ਪੌਣੇ 11 ਵਜੇ ਸ਼ੁਰੂ ਹੋਣ ਵਾਲੇ ਇਸ ਪ੍ਰੋਗਰਾਮ ਤੋਂ ਪਹਿਲਾਂ ਵਿਕਾਸ ਭਵਨ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦੇਣ ਲਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ।