ਪੰਚਕੂਲਾ| ਪੰਚਕੂਲਾ ਦੇ ਖੜਕ ਮੰਗੋਲੀ ਨੇੜੇ ਮੱਥਾ ਟੇਕਣ ਆਈ ਇੱਕ ਔਰਤ ਦੀ ਕਾਰ ਦਰਿਆ ਵਿੱਚ ਰੁੜ੍ਹ ਗਈ। ਜਾਣਕਾਰੀ ਮੁਤਾਬਕ ਔਰਤ ਆਪਣੀ ਮਾਂ ਨਾਲ ਮੱਥਾ ਟੇਕਣ ਆਈ ਸੀ।
ਕਾਰ ਨਦੀ ਦੇ ਕੰਢੇ ਖੜ੍ਹੀ ਕੀਤੀ ਤਾਂ ਉਦੋਂ ਹੀ ਪਾਣੀ ਦਾ ਵਹਾਅ ਤੇਜ਼ ਹੋ ਗਿਆ ਤੇ ਕਾਰ ਰੁੜ੍ਹ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ।
ਕਰੇਨ ਦੀ ਮਦਦ ਨਾਲ ਕਾਰ ਨੂੰ ਦਰਿਆ ‘ਚੋਂ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਗੱਡੀ ਵਿੱਚ ਸਵਾਰ ਔਰਤ ਨੂੰ ਪੰਚਕੂਲਾ ਦੇ ਸੈਕਟਰ 6 ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਬਰਸਾਤ ਕਾਰਨ ਦਰਿਆ ਦਾ ਪਾਣੀ ਵਧਣ ਕਾਰਨ ਇਹ ਹਾਦਸਾ ਵਾਪਰਿਆ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)