ਗੁਰਦਾਸਪੁਰ, 21 ਜਨਵਰੀ | ਗੁਰਦਾਸਪੁਰ ਦੇ ਮਿਹਰ ਚੰਦ ਰੋਡ ਉਤੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਕ ਨਿੱਜੀ ਸਕੂਲ ਦੇ ਬਾਹਰ ਲਾਵਾਰਿਸ ਬੈਗ ਮਿਲਿਆ। ਜਿਵੇਂ ਹੀ ਇਸਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਮਿਲੀ ਤਾਂ ਗੁਰਦਾਸਪੁਰ ਪੁਲਿਸ ਤੁਰੰਤ ਹਰਕਤ ਵਿਚ ਆ ਗਈ ਅਤੇ ਸਿਟੀ ਪੁਲਿਸ ਦੇ ਐਸਐਚਓ ਅਤੇ ਡਾਗ ਸਵੈਟ ਟੀਮਾਂ, ਬੰਬ ਰੋਧਕ ਦਸਤਾ, ਪੀਸੀਆਰ ਪੁਲਿਸ ਨਾਲ ਮੌਕੇ ਉਤੇ ਪਹੁੰਚ ਕੇ ਬੈਗ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।
ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ
ਰਸਤੇ ਦੀ ਟਰੈਫਿਕ ਡਾਇਵਰਟ ਕਰ ਦਿੱਤੀ ਗਈ ਅਤੇ ਬੈਗ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ ਕੱਪੜੇ ਮਿਲੇ। ਜ਼ਿਕਰਯੋਗ ਹੈ ਕਿ 22 ਜਨਵਰੀ ਨੂੰ ਸ਼੍ਰੀ ਰਾਮ ਮੰਦਿਰ ਅਤੇ ਗਣਤੰਤਰ ਦਿਵਸ ਵੀ ਨੇੜੇ ਹੈ, ਜਿਸ ਕਰਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ਉਥੇ ਹੀ ਡੀਐਸਪੀ ਸਿਟੀ ਸੁਖਪਾਲ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਲਵਾਰਿਸ ਚੀਜ਼, ਬੈਗ, ਵਿਅਕਤੀ ਘੁੰਮਦਾ ਦਿਖਾਈ ਦਿੰਦਾ ਹੈ ਤਾਂ ਇਸੇ ਤਰ੍ਹਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)