ਇਟਲੀ ‘ਚ ਇਕ ਹੋਰ ਪੰਜਾਬੀ ਦੀ ਦਰਦਨਾਕ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

0
503

ਇਟਲੀ | ਵਿਦੇਸ਼ਾਂ ਤੋਂ ਆਏ ਦਿਨ ਭਾਰਤੀਆਂ ਦੀਆਂ ਹਾਰਟ ਅਟੈਕ ਨਾਲ ਮੌਤਾਂ ਦੀਆਂ ਖ਼ਬਰਾਂ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਇਟਲੀ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਸਮੇਤ ਪੁੱਤ ਅਤੇ ਬੇਟੀ ਛੱਡ ਗਏ ਹਨ। ਉਨ੍ਹਾਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।

ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਹੈਪੀ 40 ਸਾਲ ਵਜੋਂ ਹੋਈ ਹੈ। ਉਹ 15 ਸਾਲਾਂ ਤੋਂ ਪਰਿਵਾਰ ਨਾਲ ਇਟਲੀ ਵਿਚ ਰਹਿ ਰਿਹਾ ਸੀ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ 19 ਜਨਵਰੀ ਦੀ ਰਾਤ ਨੂੰ ਹੈਪੀ ਨੂੰ ਕੁਝ ਤਕਲੀਫ਼ ਹੋਣ ਮਗਰੋਂ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ।