ਚੰਡੀਗੜ੍ਹ . ਵਿੱਦਿਅਕ ਸੈਸ਼ਨ 2020-21 ਲਈ ਵਿਦਿਆਰਥੀਆਂ ਕੋਲੋਂ ਕੋਈ ਵੀ ਦਾਖਲਾ ਫੀਸ, ਮੁੜ ਦਾਖਲਾ ਤੇ ਟਿਊਸ਼ਨ ਫੀਸ ਨਹੀਂ ਲੈਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਕੋਵਿਡ ਸੰਕਟ ਕਰਕੇ ਸੂਬੇ ਅੰਦਰ ਸਰਕਾਰੀ ਸਕੂਲ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਨਿੱਜੀ ਸਕੂਲਾਂ ਦੇ ਫੀਸ ਲੈਣ ਦਾ ਸਬੰਧ ਹੈ, ਸੂਬਾ ਸਰਕਾਰ ਪਹਿਲਾਂ ਹੀ ਅਦਾਲਤ ਵਿੱਚ ਜਾ ਚੁੱਕੀ ਹੈ, ਪਰ ਸਰਕਾਰੀ ਸਕੂਲਾਂ ਵੱਲੋਂ ਪੂਰੇ ਸਾਲ ਲਈ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਓਪਨ ਸਕੂਲ ਪ੍ਰਣਾਲੀ ਤਹਿਤ ਦਸਵੀਂ ਜਮਾਤ ਦੇ 31000 ਵਿਦਿਆਰਥੀਆਂ ਲਈ ਗਿਆਰਵੀਂ ਜਮਾਤ ਵਿੱਚ ਦਾਖਲੇ ਦਾ ਵੀ ਐਲਾਨ ਕੀਤਾ ਗਿਆ ਜੋ ਅੰਦਰੂਨੀ ਮੁਲਾਂਕਣ ਦੀ ਵਿਵਸਥਾ ਨਾ ਹੋਣ ਕਰਕੇ ਇਸ ਆਧਾਰ ‘ਤੇ ਕੋਵਿਡ ਸੰਕਟ ਦਰਮਿਆਨ ਪ੍ਰੋਮੋਟ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਇਨ੍ਹਾਂ ਦੇ ਭਵਿੱਖ ‘ਤੇ ਮਾੜਾ ਅਸਰ ਨਾ ਹੋਵੇ, ਸੂਬਾ ਸਰਕਾਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਗਿਆਰਵੀਂ ਜਮਾਤ ਵਿੱਚ ਆਰਜ਼ੀ ਦਾਖਲੇ ਦੀ ਆਗਿਆ ਦੇਣ ਦਾ ਫੈਸਲਾ ਲਿਆ ਗਿਆ ਹੈ ਪਰ ਹਾਲਾਤ ਆਮ ਵਰਗੇ ਹੋਣ ‘ਤੇ ਇਨ੍ਹਾਂ ਲਈ ਪ੍ਰੀਖਿਆਵਾਂ ਦੇਣੀਆ ਜ਼ਰੂਰੀ ਹੋਣਗੀਆਂ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਐਲਾਨ ਅੱਜ ‘ਕੈਪਟਨ ਨੂੰ ਸਵਾਲ’ ਪ੍ਰੋਗਾਰਮ ਦੌਰਾਨ ਕੀਤੇ ਗਏ। ਉਨ੍ਹਾਂ ਬਾਰਵੀਂ ਜਮਾਤ ਵਿੱਚੋਂ 98 ਫੀਸਦ ਅੰਕ ਹਾਸਲ ਕਰਨ ਵਾਲੇ 335 ਵਿਦਿਆਰਥੀਆਂ ਲਈ ਪ੍ਰਤੀ ਵਿਦਿਆਰਥੀ 5100 ਰੁਪਏ ਦੇ ਨਕਦ ਇਨਾਮ ਦਾ ਵੀ ਐਲਾਨ ਕੀਤਾ।
ਫਤਿਹਗੜ ਸਾਹਿਬ ਦੇ ਖਮਾਣੋਂ ਨਾਲ ਸਬੰਧਤ ਦੁਕਾਨਦਾਰ ਮਨਪ੍ਰੀਤ ਸਿੰਘ, ਜਿਸਦੀ ਬੇਟੀ ਦਾ ਨਾਮ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵੱਲੋਂ ਸਲਾਨਾ ਫੀਸਾਂ ਦੀ ਅਦਾਇਗੀ ਨਾ ਹੋਣ ਕਾਰਨ ਕੱਟ ਦਿੱਤਾ ਗਿਆ ਸੀ, ਵੱਲੋਂ ਸਹਾਇਤਾ ਲਈ ਕੀਤੀ ਬੇਨਤੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਨੂੰ ਆਖਣਗੇ ਕਿ ਇਸ ਵਿੱਚ ਲੋੜੀਂਦਾ ਦਖਲ ਦੇ ਕੇ ਬੱਚੇ ਨੂੰ ਸਕੂਲ ‘ਚ ਮੁੜ ਲਏ ਜਾਣ ਨੂੰ ਯਕੀਨੀ ਬਣਾਇਆ ਜਾਵੇ। ‘‘ਕੋਈ ਵੀ ਸਕੂਲ ਅਜਿਹੇ ਵਿਦਿਆਰਥੀਆਂ ਨੂੰ ਕੱਢ ਨਹੀਂ ਸਕਦਾ।’’ ਉਨਾਂ ਕਿਹਾ ਕਿ ਜੇਕਰ ਜ਼ਰੂਰਤ ਪਈ ਅਜਿਹਾ ਕਰਨ ਵਾਲੇ ਕਿਸੇ ਵੀ ਸਕੂਲ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ।