ਅੰਮ੍ਰਿਤਸਰ | ਜਾਣਕਾਰੀ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ 6 ਸਾਥੀਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਪੈਰਾ- ਮਿਲਟਰੀ ਫੋਰਸ ਨੇ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲਪੁਰ ਖੇੜਾ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਹੈ।

ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਪੰਜਾਬ ਦੇ ਕਈ ਇਲਾਕਿਆਂ ਵਿਚ ਮੋਬਾਇਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਐਤਵਾਰ ਦੁਪਹਿਰ 12 ਵਜੇ ਤੱਕ ਪੰਜਾਬ ‘ਚ SMS ਅਤੇ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।