ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਰਹਿਣ ਵਾਲੀ ਗੁਨੀਤ ਗਰੇਵਾਲ ਨਾਲ ਲੈਣਗੇ ਲਾਵਾਂ
ਚੰਡੀਗੜ੍ਹ | ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਪਣੀ ਲਵ ਲਾਈਫ ਬਾਰੇ ਖੁਲਾਸਾ ਕਰਦਿਆਂ ਆਪਣੀ ਮੰਗੇਤਰ ਦੀ ਪਹਿਲੀ ਝਲਕ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ। ਇਸ ਤਸਵੀਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਇਸ ਤੋਂ ਬਾਅਦ ਹਰ ਕੋਈ ਪਰਮੀਸ਼ ਵਰਮਾ ਨੂੰ ਵਧਾਈਆਂ ਦੇ ਰਿਹਾ ਹੈ।
ਪਰਮੀਸ਼ ਦੀ ਇਸ ਖ਼ਬਰ ਨੇ ਲੱਖਾਂ ਕੁੜੀਆਂ ਦਾ ਦਿਲ ਤੋੜ ਦਿੱਤਾ। ਗੁਨੀਤ ਗਰੇਵਾਲ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਜ਼ਿਲੇ ਤੋਂ ਸੰਸਦ ਮੈਂਬਰ ਦੀਆਂ ਚੋਣਾਂ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਵੱਲੋਂ ਨਾਮਜ਼ਦ ਹੋਈ ਹੈ।
ਇਸ ਖੁਸ਼ੀ ‘ਚ ਪਰਮੀਸ਼ ਵਰਮਾ ਨੇ ਪੋਸਟ ਪਾ ਲਿਖਿਆ, “ਮੈਨੂੰ ਆਪਣੇ ਜੀਵਨਸਾਥੀ ‘ਤੇ ਮਾਣ ਹੈ ਅਤੇ ਬਹੁਤ-ਬਹੁਤ ਵਧਾਈ ਗੁਨੀਤ। ਕੈਨੇਡਾ ਲਿਬਰਲ ਪਾਰਟੀ ਲਈ ਨਾਮੀਨੇਸ਼ਨ ਜਿੱਤਣ ‘ਤੇ ਤੁਹਾਨੂੰ ਮੁਬਾਰਕ। ਇਸ ਲਈ ਮੈਂ ਤੁਹਾਨੂੰ ਕੈਨੇਡਾ ‘ਚ ਮਿਸ਼ਨ ਮੈਟਸਕੀ ਫਰੇਰ ਕੈਨਿਯਨ ਦੀ ਅਗਲੀ ਸੰਸਦ ਮੈਂਬਰ ਵਜੋਂ ਦੇਖਣ ਦੀ ਉਡੀਕ ਕਰ ਰਹਿ ਹਾਂ। ਮੈਂ ਹਮੇਸ਼ਾਂ ਤੁਹਾਡੇ ਨਾਲ ਹਾਂ।”
ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਇਸ ਤੋਂ ਇਲਾਵਾ ਉਹ ਬਤੌਰ ਅਦਾਕਾਰ ਵੀ ਕਈ ਸੁਪਰਹਿੱਟ ਫਿਲਮਾਂ ‘ਚ ਕੰਮ ਕਰ ਚੁੱਕੇ ਹਨ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)