<p>ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਥਾਵਾਂ ਤੋਂ ਲੋਕ ਪਹੁੰਚੇ। ਇਸ ਮੌਕੇ ਮਰਹੂਮ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਪਹੁੰਚੇ।<&sol;p>&NewLine;<p>ਮੀਡੀਆ ਨਾਲ ਗੱਲਬਾਤ ਕਰਦਿਆਂ ਭੀਮ ਸਿੰਘ ਨੇ ਕਿਹਾ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਅਤੇ ਪਰਿਵਾਰ ਦੇ ਦੁੱਖ ਵਿੱਚ ਸਾਥ ਦੇਣ ਲਈ ਆਏ ਹਨ।<&sol;p>&NewLine;<p>ਇਸ ਦੌਰਾਨ ਉਨ੍ਹਾਂ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਲੰਮੇ ਸਮੇਂ ਤੋਂ ਬੰਦ ਸਾਰੇ ਬੰਦੀ ਸਿੰਘਾਂ ਨੂੰ ਵੀ ਜਲਦ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਯਾਦ ਕਰਵਾਇਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲਾਂ ਵੀ ਵੱਡੇ ਪੱਧਰ ’ਤੇ ਮੋਰਚੇ ਲਗਾਏ ਗਏ ਹਨ&comma; ਪਰ ਸਰਕਾਰਾਂ ਵੱਲੋਂ ਇਸ ਮਾਮਲੇ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਗਿਆ।<&sol;p>&NewLine;<p>ਮੌਜੂਦਾ ਸਰਕਾਰਾਂ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਭੀਮ ਸਿੰਘ ਨੇ ਕਿਹਾ ਕਿ ਪਹਿਲਾਂ ਦੇਸ਼ ’ਤੇ ਅੰਗਰੇਜ਼ਾਂ ਅਤੇ ਮੁਗਲਾਂ ਵਰਗੀਆਂ ਵਿਦੇਸ਼ੀ ਤਾਕਤਾਂ ਦਾ ਰਾਜ ਸੀ&comma; ਪਰ ਹੁਣ ਲੋਕਾਂ ਵੱਲੋਂ ਚੁਣੀਆਂ ਹੋਈਆਂ ਲੋਕਤੰਤਰੀ ਸਰਕਾਰਾਂ ਹਨ। ਉਨ੍ਹਾਂ ਕਿਹਾ ਕਿ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਾਨੂੰਨ ਨੂੰ ਛਿੱਕੇ ’ਤੇ ਨਹੀਂ ਟੰਗਣਾ ਚਾਹੀਦਾ।<&sol;p>&NewLine;<p>ਅੰਤ ਵਿੱਚ ਉਨ੍ਹਾਂ ਮੁੜ ਅਪੀਲ ਕੀਤੀ ਕਿ ਲੋਕਤੰਤਰੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਦਿਆਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ&comma; ਉਨ੍ਹਾਂ ਦੇ ਸਾਥੀਆਂ ਅਤੇ ਸਾਰੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਯਕੀਨੀ ਬਣਾਈ ਜਾਵੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;