ਬੇਅੰਤ ਸਿੰਘ ਕਤਲ ਕੇਸ ‘ਚ ਸਜ਼ਾਯਾਫ਼ਤਾ ਪਰਮਜੀਤ ਭਿਓਰਾ ਦੀ ਪੈਰੋਲ ਪਟੀਸ਼ਨ ਰੱਦ; 27 ਸਾਲਾਂ ਤੋਂ ਜੇਲ ‘ਚ ਬੰਦ ਹੈ ਭਿਓਰਾ

0
618

ਚੰਡੀਗੜ੍ਹ, 23 ਅਕਤੂਬਰ | ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਭਿਓਰਾ ਨੇ 29 ਅਕਤੂਬਰ ਨੂੰ ਦਿੱਲੀ ‘ਚ ਹੋ ਰਹੇ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ।

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਅਤੇ ਬੁੜੈਲ ਜੇਲ ਬ੍ਰੇਕ ਕੇਸ ‘ਚ ਸਜ਼ਾਯਾਫ਼ਤਾ ਪਰਮਜੀਤ ਸਿੰਘ ਭਿਓਰਾ ਨੇ ਸੋਮਵਾਰ ਨੂੰ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ 6 ਘੰਟੇ ਦੀ ਪੈਰੋਲ ਦੀ ਮੰਗ ਕੀਤੀ ਸੀ। ਭਿਓਰਾ ਨੇ ਆਪਣੀ ਪਟੀਸ਼ਨ ‘ਚ ਕਿਹਾ ਕਿ ਉਸ ਦੀ ਭਤੀਜੀ ਦਾ ਵਿਆਹ 29 ਅਕਤੂਬਰ ਨੂੰ ਦਿੱਲੀ ‘ਚ ਹੈ, ਜਿਸ ਵਿਚ ਉਹ ਸ਼ਾਮਲ ਹੋਣਾ ਚਾਹੁੰਦਾ ਹੈ, ਇਸ ਲਈ ਉਸ ਨੂੰ 29 ਅਕਤੂਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤਕ ਇਨ੍ਹਾਂ 6 ਘੰਟਿਆਂ ਲਈ ਪੈਰੋਲ ਦਿੱਤੀ ਜਾਵੇ। ਭਿਓਰਾ ਪਿਛਲੇ 27 ਸਾਲਾਂ ਤੋਂ ਜੇਲ ‘ਚ ਬੰਦ ਹੈ ਅਤੇ ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ ਵਿਚ ਹੈ। ਉਸ ਨੂੰ ਉਮਰ ਕੈਦ ਦੀ ਸਜ਼ਾ ਮਿਲੀ ਹੋਈ ਹੈ।