ਯਾਤਰੀ ਬੱਸ ਹਾਦਸਾ ; 4 ਯਾਤਰੀਆਂ ਦੀ ਮੌਤ, 42 ਲੋਕ ਜ਼ਖਮੀ

0
346

ਆਗਰਾ|ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਯਾਤਰੀ ਬੱਸ ਹਾਦਸਾਗ੍ਰਸਤ ਹੋ ਗਈ ਹੈ, ਜਿਸ ਵਿਚ 4 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 42 ਦੇ ਕਰੀਬ ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਬੱਸ ਹਾਦਸਾ ਸੈਫ਼ਈ ਥਾਣਾ ਖੇਤਰ ਵਿਚ ਵਾਪਰਿਆ। ਜ਼ਖ਼ਮੀ ਯਾਤਰੀਆਂ ਨੂੰ ਸੈਫ਼ਈ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਥਾਨਕ ਪ੍ਰਸ਼ਾਸਨ ਨੇ ਵੀ ਹਾਦਸੇ ਦੀ ਪੁਸ਼ਟੀ ਕੀਤੀ ਹੈ।

ਘਟਨਾ ਦੀ ਪੁਸ਼ਟੀ ਕਰਦਿਆਂ ਏਡੀਐਮ ਨੇ ਦੱਸਿਆ ਕਿ ਸਲੀਪਰ ਬੱਸ ਗੋਰਖਪੁਰ ਤੋਂ ਅਜਮੇਰ ਜਾ ਰਹੀ ਸੀ। ਜਦੋਂ ਯਾਤਰੀਆਂ ਨਾਲ ਭਰੀ ਬੱਸ ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਸੀ ਤਾਂ ਸੈਫਈ ਥਾਣਾ ਖੇਤਰ ਨੇੜੇ ਹਾਦਸਾਗ੍ਰਸਤ ਹੋ ਗਈ । ਏਡੀਐਮ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਸੈਫ਼ਈ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਆਗਰਾ-ਲਖਨਊ ਐਕਸਪ੍ਰੈੱਸ ਵੇਅ ਉਤੇ ਰਾਤ ਕਰੀਬ 2 ਵਜੇ ਡਬਲ ਡੈਕਰ ਬੱਸ ਚੱਲਦੇ ਕੰਟੇਨਰ ਨਾਲ ਟਕਰਾ ਗਈ। ਹਾਦਸੇ ਵਿੱਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ।