ਪਠਾਨਕੋਟ : 12ਵੀਂ ਜਮਾਤ ਦੇ ਵਿਦਿਆਰਥੀ ਨੂੰ ਅਧਿਆਪਕ ਨੇ ਬੁਰੀ ਤਰ੍ਹਾਂ ਕੁੱਟਿਆ; ਕੰਨ ਦਾ ਫਟਿਆ ਪਰਦਾ

0
2010

ਪਠਾਨਕੋਟ, 13 ਦਸੰਬਰ | ਇਥੋਂ ਦੇ ਇਕ ਨਿੱਜੀ ਸਕੂਲ ਵਿਚ ਪੰਜਾਬੀ ਅਧਿਆਪਕ ਨੇ ਇਕ ਵਿਦਿਆਰਥੀ ਨੂੰ ਹੱਸਣ ‘ਤੇ ਕੁੱਟਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਬੱਚੇ ਦੇ ਕੰਨ ਦਾ ਪਰਦਾ ਫਟ ਗਿਆ। ਪੀੜਤ ਦਾ ਸਰਕਾਰੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਪ੍ਰਿੰਸੀਪਲ ਵੀ ਸਕੂਲ ‘ਚ ਮੌਜੂਦ ਨਹੀਂ ਸੀ। ਬੱਚੇ ਦੇ ਪਰਿਵਾਰ ਨੇ ਆਰੋਪੀ ਅਧਿਆਪਕ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਪੀੜਤ ਵਿਦਿਆਰਥੀ ਰੋਹਨ ਦੇ ਪਿਤਾ ਰਾਜ ਕੁਮਾਰ ਨੇ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ। ਸ਼ਾਮ ਨੂੰ ਜਦੋਂ ਉਹ ਕੰਮ ਤੋਂ ਘਰ ਪਰਤਿਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੇ ਲੜਕੇ ਨੂੰ ਸਕੂਲ ਅਧਿਆਪਕ ਨੇ ਕੁੱਟਿਆ ਹੈ, ਜਿਸ ਕਾਰਨ ਉਸ ਦਾ ਲੜਕਾ ਦਰਦ ਨਾਲ ਤੜਫ ਰਿਹਾ ਸੀ। ਜਦੋਂ ਉਹ ਇਲਾਜ ਲਈ ਹਸਪਤਾਲ ਪੁੱਜੇ ਤਾਂ ਪਤਾ ਲੱਗਾ ਕਿ ਬੇਟੇ ਦੇ ਕੰਨ ਦਾ ਪਰਦਾ ਫਟ ਗਿਆ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਵਿਦਿਆਰਥੀਆਂ ’ਤੇ ਇਸ ਤਰ੍ਹਾਂ ਤਸ਼ੱਦਦ ਕਰਨ ਵਾਲੇ ਅਧਿਆਪਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)