ਪਠਾਨਕੋਟ : ਮੋਟਰਸਾਈਕਲ ਸਵਾਰ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਭਿਆਨਕ ਟੱਕਰ, ਮੌਕੇ ‘ਤੇ ਮੌਤ

0
1613

ਗੁਰਦਾਸਪੁਰ, 3 ਨਵੰਬਰ | ਦੀਨਾਨਗਰ ਨੇੜੇ ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਦੀਨਾਨਗਰ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰ ਲਿਆ ਹੈ।

ਹੀਰਾ ਲਾਲ ਪੁੱਤਰ ਸੋਮਰਾਜ ਵਾਸੀ ਤਾਰਾਗੜ੍ਹ ਪਠਾਨਕੋਟ ਨੇ ਦੱਸਿਆ ਕਿ ਉਸ ਦਾ ਭਰਾ ਸੰਚਿਤ ਕੁਮਾਰ ਆਪਣੇ ਮੋਟਰਸਾਈਕਲ ’ਤੇ ਭੈਣ ਸੋਨੀਆ ਦੇਵੀ ਕੋਲ ਜਾ ਰਿਹਾ ਸੀ ਪਰ ਵਾਪਸ ਨਹੀਂ ਆਇਆ। ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ ਘਰੋਟਾ ਮੋੜ ਦੀਨਾਨਗਰ ਵਿਖੇ ਉਸ ਦੇ ਭਰਾ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ’ਚ ਰਖਵਾਇਆ ਗਿਆ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਸ਼ਨਾਖ਼ਤ ਲਈ ਯਤਨ ਸ਼ੁਰੂ ਕਰ ਦਿੱਤੇ ਹਨ।