ਪਠਾਨਕੋਟ : ਮੋਟਰਸਾਈਕਲ ਸਵਾਰਾਂ ਵੱਲੋਂ ਆਰਮੀ ਕੈਂਪ ਦੇ ਗੇਟ ‘ਤੇ ਗ੍ਰਨੇਡ ਹਮਲਾ, ਅਲਰਟ ਜਾਰੀ

0
938

ਪਠਾਨਕੋਟ | ਪਠਾਨਕੋਟ ‘ਚ ਆਰਮੀ ਕੈਂਪ ਨੇੜੇ ਗ੍ਰਨੇਡ ਧਮਾਕਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਮੋਟਰਸਾਈਕਲ ਸਵਾਰਾਂ ਵੱਲੋਂ ਆਰਮੀ ਕੈਂਪ ਦੇ ਗੇਟ ਕੋਲ ਕੀਤਾ ਗਿਆ।

ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਇਸ ਘਟਨਾ ‘ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਪਰ ਜਿਸ ਤਰ੍ਹਾਂ ਆਰਮੀ ਕੈਂਪ ਨੇੜੇ ਗ੍ਰਨੇਡ ਧਮਾਕੇ ਦੀ ਇਹ ਘਟਨਾ ਵਾਪਰੀ ਹੈ, ਉਸ ਨੂੰ ਕਾਫੀ ਗੰਭੀਰ ਮੰਨਿਆ ਜਾ ਰਿਹਾ ਹੈ।

ਘਟਨਾ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਧਮਾਕਾ ਹਮਲੇ ਦੇ ਮਕਸਦ ਨਾਲ ਕੀਤਾ ਗਿਆ ਸੀ ਜਾਂ ਅਜਿਹਾ ਕਰਕੇ ਦਹਿਸ਼ਤ ਫੈਲਾਉਣ ਤੇ ਚਿਤਾਵਨੀ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ।

ਹਾਲਾਂਕਿ ਘਟਨਾ ਤੋਂ ਬਾਅਦ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿਥੇ ਆਰਮੀ ਕੈਂਪ ‘ਚ ਫੌਜ ਸਰਗਰਮ ਹੋ ਗਈ ਹੈ, ਉਥੇ ਹੀ ਪੁਲਸ ਦੇ ਨਾਲ-ਨਾਲ ਹੋਰ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ। ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਘਟਨਾ ਤੋਂ ਬਾਅਦ ਐੱਸਐੱਸਪੀ ਪਠਾਨਕੋਟ ਸੁਰਿੰਦਰ ਲਾਂਬਾ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਗ੍ਰਨੇਡ ਧਮਾਕਾ ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਨੇੜੇ ਹੋਇਆ। ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾਵੇਗੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ