ਨਵੀਂ ਦਿੱਲੀ, 11 ਅਕਤੂਬਰ | ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਰਾਸ਼ਿਦ ਲਤੀਫ ਦਾ ਪਾਕਿਸਤਾਨ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਹਮਲਾਵਰਾਂ ਨੇ ਅੱਤਵਾਦੀ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਰਾਸ਼ਿਦ ਪਠਾਨਕੋਟ ਹਮਲੇ ਦਾ ਮਾਸਟਰਮਾਈਂਡ ਸੀ।
ਸ਼ਾਹਿਦ ਤਾਲਿਫ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਗੁਜਰਾਂਵਾਲਾ ਦਾ ਰਹਿਣ ਵਾਲਾ ਸੀ। ਉਹ ਜੈਸ਼-ਏ-ਮੁਹੰਮਦ ਨਾਲ ਜੁੜਿਆ ਹੋਇਆ ਸੀ। ਇਸ ਤੋਂ ਪਹਿਲਾਂ ਸ਼ਾਹਿਦ ਨੂੰ 12 ਨਵੰਬਰ 1994 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 16 ਸਾਲ ਭਾਰਤੀ ਜੇਲ੍ਹਾਂ ਵਿਚ ਕੱਟਣ ਤੋਂ ਬਾਅਦ 2010 ਵਿਚ ਵਾਹਗਾ ਰਾਹੀਂ ਦੇਸ਼ ਵਿਚੋਂ ਕੱਢ ਦਿੱਤਾ ਸੀ।
ਸ਼ਾਹਿਦ ਲਤੀਫ਼ 2 ਜਨਵਰੀ 2016 ਨੂੰ ਹੋਏ ਪਠਾਨਕੋਟ ਹਮਲੇ ਦਾ ਮਾਸਟਰਮਾਈਂਡ ਸੀ। ਇਸ ਤੋਂ ਇਲਾਵਾ ਸ਼ਾਹਿਦ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਹਾਈਜੈਕ ਕਰਨ ਦੇ ਮਾਮਲੇ ‘ਚ ਵੀ ਦੋਸ਼ੀ ਸੀ।