&NewLine;<p class&equals;"wp-block-paragraph"><strong>ਪਟਿਆਲਾ&comma; 10 ਅਕਤੂਬਰ &vert;<&sol;strong> ਨਸ਼ਾ-ਮੁਕਤੀ ਕੇਂਦਰ ਵਿਚੋਂ ਭੱਜੇ 5 ਨੌਜਵਾਨਾਂ ਨੇ ਸਨੌਰੀ ਅੱਡੇ ਕੋਲ ਨਹਿਰ ਵਿਚ ਛਾਲ ਮਾਰ ਦਿੱਤੀ ਜਿਨ੍ਹਾਂ ਵਿਚੋਂ 2 ਦੀ ਮੌਤ ਹੋ ਗਈ। ਕੇਂਦਰ ਦੇ ਸਟਾਫ ਵੱਲੋਂ ਇਨ੍ਹਾਂ ਨੌਜਵਾਨਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਖ਼ੁਦ ਨੂੰ ਘੇਰਾ ਪੈਂਦਾ ਦੇਖ ਨੌਜਵਾਨਾਂ ਨੇ ਨਦੀ ਵਿਚ ਛਾਲ ਮਾਰ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੂਚਨਾ ਮਿਲਦੇ ਹੀ ਗੋਤਾਖੋਰ ਆਸ਼ੂ ਮਲਿਕ ਤੇ ਸ਼ੰਕਰ ਭਾਰਦਵਾਜ ਨੇ ਟੀਮ ਸਮੇਤ ਮੌਕੇ ’ਤੇ ਪੁੱਜ ਕੇ ਲਾਸ਼ਾਂ ਨੂੰ ਨਦੀ ’ਚੋਂ ਕੱਢਿਆ। ਘਟਨਾ ਸੋਮਵਾਰ ਸ਼ਾਮ 6 ਵਜੇ ਤੋਂ ਬਾਅਦ ਦੀ ਹੈ ਪਰ ਹਾਲੇ ਤਕ ਮਰਨ ਵਾਲਿਆਂ ਦੀ ਪਛਾਣ ਨਹੀਂ ਹੋ ਸਕੀ ਤੇ ਇਨ੍ਹਾਂ ਦਾ ਪਿੱਛਾ ਕਰ ਰਹੇ ਕੇਂਦਰ ਦਾ ਸਟਾਫ ਮੌਕੇ ਤੋਂ ਫ਼ਰਾਰ ਹੋ ਗਿਆ। ਕੋਤਵਾਲੀ ਪੁਲਿਸ ਨੇ ਲਾਸ਼ਾਂ ਕਬਜ਼ੇ ਵਿਚ ਲੈਣ ਤੋਂ ਬਾਅਦ ਰਜਿੰਦਰਾ ਹਸਪਤਾਲ ਭਿਜਵਾ ਦਿੱਤਾ ਹੈ। ਮਰਨ ਵਾਲਿਆਂ ਦੀ ਉਮਰ 25 ਤੋਂ 30 ਸਾਲ ਦੇ ਵਿਚਕਾਰ ਹੈ।<br><br>ਮੌਕੇ ’ਤੇ ਮੌਜੂਦ ਕੌਸ਼ਲ ਤੇ ਆਸ਼ੂ ਨਾਮਕ ਨੌਜਵਾਨਾਂ ਨੇ ਦੱਸਿਆ ਕਿ 5 ਨੌਜਵਾਨ ਘਲੋੜੀ ਗੇਟ ਵੱਲੋਂ ਵੱਡੀ ਨਦੀ ਕੋਲ ਭੱਜ ਰਹੇ ਸਨ। ਇਨ੍ਹਾਂ ਦਾ ਪਿੱਛਾ ਤਿੰਨ ਕਾਰਾਂ ਵੱਲੋਂ ਕੀਤਾ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ 5 ਨੌਜਵਾਨ ਨਸ਼ਾ-ਮੁਕਤੀ ਕੇਂਦਰ ਵਿਚੋਂ ਭੱਜੇ ਸੀ ਜਿਨ੍ਹਾਂ ਨੂੰ ਫੜਨ ਲਈ 3 ਕਾਰਾਂ ਵਿਚ ਸਵਾਰ ਲੋਕ ਪਿੱਛਾ ਕਰ ਰਹੇ ਸਨ। ਪੰਜੇ ਨੌਜਵਾਨਾਂ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਅਤੇ ਇਕ ਨੌਜਵਾਨ ਤੈਰ ਕੇ ਦੂਸਰੇ ਕੰਢੇ ਪਹੁੰਚ ਗਿਆ। 2 ਨੌਜਵਾਨਾਂ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢ ਲਿਆ ਗਿਆ ਜਦਕਿ 2 ਨੌਜਵਾਨ ਡੁੱਬ ਗਏ। ਇਨ੍ਹਾਂ ਨੂੰ ਗੋਤਾਖੋਰਾਂ ਦੀ ਮਦਦ ਨਾਲ ਬਾਹਰ ਕੱਢਿਆ ਪਰ ਉਦੋਂ ਤਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।<br><br>ਥਾਣਾ ਕੋਤਵਾਲੀ ਪਟਿਆਲਾ ਦੇ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪੁੱਜੀ ਸੀ। ਉਨ੍ਹਾਂ ਕਿਹਾ ਕਿ ਸਾਰੇ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ। ਲਾਸ਼ਾਂ ਦੀ ਪਛਾਣ ਤੋਂ ਬਾਅਦ ਪੂਰਾ ਮਾਮਲਾ ਸਾਫ ਹੋ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;