ਪਟਿਆਲਾ : ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਮੀਂਹ ਦੇ ਪਾਣੀ ‘ਚ ਡੁੱਬਣ ਕਾਰਨ ਮੌਤ

0
1114

ਪਟਿਆਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰਾਜਪੁਰਾ ਦੀ ਚਿਤਕਾਰਾ ਯੂਨੀਵਰਸਿਟੀ ਦੇ 20 ਸਾਲਾ ਵਿਦਿਆਰਥੀ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰੀਸ਼ ਕੁਮਾਰ ਦਰਪਰੇ ਪੁੱਤਰ ਕਿਸ਼ੋਰ ਕੁਮਾਰ ਦਰਪਰੇ, ਵਾਸੀ ਜਬਲਪੁਰ ਮੱਧ ਪ੍ਰਦੇਸ਼ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਐਤਵਾਰ ਦੀ ਸ਼ਾਮ ਨੂੰ ਉਹ ਰਾਤ ਸਮੇਂ ਯੂਨੀਵਰਸਿਟੀ ਵਿਚ ਆਏ ਪਾਣੀ ਨੂੰ ਵੇਖ ਕੇ ਘਬਰਾ ਗਿਆ ਅਤੇ ਯੂਨੀਵਰਸਿਟੀ ਦੇ ਗਰਾਊਂਡ ਵਿਚ ਡਿੱਗ ਗਿਆ।

ਉਸ ਦੇ ਦੋਸਤਾਂ ਅਨੁਸਾਰ ਜਦੋਂ ਉਹ ਹੋਸਟਲ ’ਚ ਨਾ ਪਰਤਿਆ ਤਾਂ ਉਨ੍ਹਾਂ ਨੇ ਬਾਹਰ ਦੇਖਿਆ ਤੇ ਉਹ ਗਰਾਊਂਡ ਵਿਚ ਭਰੇ ਪਾਣੀ ਵਿਚ ਡਿੱਗਿਆ ਪਿਆ ਸੀ। ਉਹ ਉਸ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਯੂਨੀਵਰਸਿਟੀ ਨੇ ਦੱਸਿਆ ਕਿ ਬੀਤੇ ਦਿਨ ਹਰੀਸ਼ ਪੈਰ ਤਿਲਕਣ ਕਾਰਨ ਪਾਣੀ ਵਿਚ ਡਿੱਗ ਗਿਆ ਅਤੇ ਡੁੱਬ ਗਿਆ। ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਇਥੇ ਪਹੁੰਚ ਗਏ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ