ਪਟਿਆਲਾ : ਸ਼ਰਾਬ ਦੇ ਠੇਕੇ ’ਤੇ ਕੰਮ ਕਰਦੇ ਕਰਮਚਾਰੀ ਦਾ ਬੇਰਹਿਮੀ ਨਾਲ ਕ.ਤਲ, ਖੇਤਾਂ ‘ਚ ਸੁੱਟੀ ਲਾ.ਸ਼

0
591

ਪਟਿਆਲਾ/ਪਾਤੜਾਂ, 19 ਜਨਵਰੀ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਸਬ-ਡਵੀਜ਼ਨ ਪਾਤੜਾਂ ਦੇ ਹਰਿਆਣਾ ਦੀ ਹੱਦ ਨਾਲ ਲੱਗਦੇ ਪਿੰਡ ਚਿੱਚੜਵਾਲਾ ਦੇ ਸ਼ਰਾਬ ਦੇ ਠੇਕੇ ’ਤੇ ਕੰਮ ਕਰਦੇ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਵੱਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਨਾਲ ਲੱਗਦੇ ਖੇਤਾਂ ਵਿਚ ਸੁੱਟ ਦਿੱਤਾ ਗਿਆ।

ਘਟਨਾ ਦਾ ਕਿਸੇ ਨੂੰ ਪਤਾ ਨਾ ਲੱਗਣ ਕਰਕੇ ਖੇਤਾਂ ਵਿਚ ਪਈ ਇਸ ਲਾਸ਼ ਨੂੰ ਕੁੱਤੇ ਨੋਚਦੇ ਰਹੇ। ਸ਼ੁਤਰਾਣਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜਣ ਉਪਰੰਤ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦਾ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਉਜਵਲ ਕੁਮਾਰ ਸਿੰਘ ਪੁੱਤਰ ਰੰਜੇ ਕੁਮਾਰ ਸਿੰਘ ਵਾਸੀ ਡੰਗਰਾਹਾ ਥਾਣਾ ਮਹਿਸੀ ਮੋਤੀਹਾਰੀ (ਬਿਹਾਰ) ਨੇ ਦੱਸਿਆ ਕਿ ਉਸਦੇ ਤਾਏ ਦਾ ਲੜਕਾ ਅਨੀਕੇਤ ਕੁਮਾਰ ਸਿੰਘ 26 ਸਾਲ ਬਤੌਰ ਸੇਲਜ਼ਮੈਨ ਪੰਜਾਬ ਅਤੇ ਹਰਿਆਣਾ ਬਾਰਡਰ ਪਿੰਡ ਚਿੱਚੜਵਾਲਾ ਵਿਖੇ ਪੈਂਦੇ ਸ਼ਰਾਬ ਦੇ ਠੇਕੇ ’ਤੇ ਨੌਕਰੀ ਕਰਦਾ ਸੀ। ਇਸ ਦਾ ਕਿਸੇ ਨੇ ਕਤਲ ਕਰਕੇ ਲਾਸ਼ ਠੇਕੇ ਦੇ ਪਿੱਛੇ ਕਣਕ ਦੇ ਖੇਤਾਂ ਵਿਚ ਸੁੱਟ ਦਿੱਤੀ, ਜਿਸ ਦਾ ਪਤਾ ਲੱਗਣ ਉਤੇ ਉਸਨੇ ਜਦੋਂ ਉਥੇ ਪਹੁੰਚ ਕੇ ਦੇਖਿਆ ਤਾਂ ਲਾਸ਼ ਅੱਧਨੰਗੀ ਹਾਲਤ ਵਿਚ ਸੀ। ਤਫਤੀਸ਼ੀ ਅਫਸਰ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਸ਼ੁਤਰਾਣਾ ਪੁਲਿਸ ਵੱਲੋਂ ਇਸ ਅੰਨ੍ਹੇ ਕਤਲ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)