ਪਟਿਆਲਾ : ਗ੍ਰਿਫ਼ਤਾਰੀ ਦੇ ਡਰੋਂ ਵਿਅਕਤੀ ਨੇ ਸਿਰ ‘ਚ ਗੋਲ਼ੀ ਮਾਰ ਕੇ ਕੀਤੀ ਖੁਦਕੁਸ਼ੀ

0
1021

ਪਟਿਆਲਾ | ਪਿੰਡ ਮਜਾਲ ਵਿਖੇ ਗ੍ਰਿਫ਼ਤਾਰ ਕਰਨ ਆਈ ਪੁਲਿਸ ਦੇ ਡਰੋਂ ਇਕ ਵਿਅਕਤੀ ਨੇ ਸਿਰ ‘ਚ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਵਿਅਕਤੀ ਦੀ ਪਛਾਣ ਜਗਤਾਰ ਸਿੰਘ (45) ਦੇ ਤੌਰ ‘ਤੇ ਹੋਈ ਹੈ।

ਘਟਨਾ ਤੋਂ ਬਾਅਦ ਹੰਗਾਮਾ ਹੁੰਦਿਆਂ ਹੀ ਪੁਲਿਸ ਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਸਰਕਾਰੀ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ। ਡਾਕਟਰਾਂ ਨੇ ਮੁੱਢਲੀ ਜਾਂਚ ਦੌਰਾਨ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਚੌਕੀ ਬਲਬੇੜਾ ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ।

ਮ੍ਰਿਤਕ ਦੇ ਭਰਾ ਵਿਕਰਮ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਦਾ ਸੂਲਰ ਦੇ ਰਹਿਣ ਵਾਲੇ ਇਕ ਵਿਅਕਤੀ ਨਾਲ ਲੈਣ-ਦੇਣ ਚੱਲ ਰਿਹਾ ਸੀ, ਜੋ ਲਗਾਤਾਰ ਉਸ ਦੇ ਪੈਸੇ ਦੇਣ ਦਾ ਦਬਾਅ ਵੀ ਬਣਾ ਰਿਹਾ ਸੀ ਤੇ ਉਸ ਦੇ ਭਰਾ ‘ਤੇ ਕੇਸ ਦਰਜ ਕਰਵਾਉਣ ਦਾ ਵੀ ਦਬਾਅ ਬਣਾ ਰਿਹਾ ਸੀ।

ਇਸ ਕਾਰਨ ਉਸ ਦਾ ਭਰਾ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ, ਜਦੋਂ ਅੱਜ 11 ਵਜੇ ਦੇ ਕਰੀਬ ਪੁਲਿਸ ਦੀ ਟੀਮ ਉਸ ਦੇ ਭਰਾ ਨੂੰ ਗ੍ਰਿਫਤਾਰ ਕਰਨ ਆਈ ਤਾਂ ਗ੍ਰਿਫ਼ਤਾਰੀ ਦੇ ਡਰੋਂ ਉਸ ਦੇ ਭਰਾ ਨੇ ਸਿਰ ‘ਚ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ।

ਉਨ੍ਹਾਂ ਦੋਸ਼ ਲਾਇਆ ਕਿ ਜਿਸ ਵਿਅਕਤੀ ਨਾਲ ਉਸ ਦੇ ਭਰਾ ਦਾ ਲੈਣ-ਦੇਣ ਚੱਲ ਰਿਹਾ ਸੀ, ਉਸ ਵੱਲੋਂ ਲਗਾਤਾਰ ਪ੍ਰੇਸ਼ਾਨ ਕੀਤੇ ਜਾਣ ਕਾਰਨ ਉਸ ਦੇ ਭਰਾ ਨੇ ਖੁਦਕੁਸ਼ੀ ਕੀਤੀ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ