ਪਟਿਆਲਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। PRTC ਦੀ ਬੱਸ ਦੀ ਫੇਟ ਵੱਜਣ ਕਾਰਨ ਐਕਟਿਵਾ ਸਵਾਰ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਆਸ਼ਾ ਰਾਣੀ ਵਜੋਂ ਹੋਈ ਹੈ ਜਾਣਕਾਰੀ ਅਨੁਸਾਰ ਆਸ਼ਾ ਰਾਣੀ ਐਕਟਿਵਾ ‘ਤੇ ਸਵਾਰ ਹੋ ਕੇ ਸਰਹਿੰਦੀ ਗੇਟ ਪੀ ਆਰ ਟੀ ਸੀ ਵਰਕਸ਼ਾਪ ਕੋਲ ਜਾ ਰਹੀ ਸੀ।
ਇਸ ਦੌਰਾਨ ਬੱਸ ਦੀ ਟੱਕਰ ਵੱਜਣ ਕਾਰਨ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬੱਸ ਚਾਲਕ ਘਟਨਾ ਤੋਂ ਬਾਅਦ ਬੱਸ ਛੱਡ ਕੇ ਫ਼ਰਾਰ ਹੋ ਗਿਆ। ਥਾਣਾ ਲਾਹੌਰੀ ਗੇਟ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਦੀ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਰਜਿੰਦਰਾ ਭੇਜ ਦਿੱਤੀ ਹੈ।