ਪਟਿਆਲਾ/ਪਾਤੜਾਂ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਟਿਆਲਾ ਦੇ ਪਾਤੜਾਂ ਨੇੜੇ ਵੱਡਾ ਹਾਦਸਾ ਵਾਪਰਿਆ। ਪਾਤੜਾਂ -ਚੰਡੀਗੜ੍ਹ ਰੋਡ ‘ਤੇ ਕੰਬਾਈਨ ਅਤੇ ਕਾਰ ਦੀ ਆਪਸ ‘ਚ ਭਿਆਨਕ ਟੱਕਰ ਹੋ ਗਈ। ਹਾਦਸੇ ‘ਚ ਕਾਰ ਸਵਾਰ 2 ਸਕੇ ਭਰਾਵਾਂ ਦੀ ਮੌਤ ਹੋ ਗਈ, ਜਦੋਂਕਿ ਇਕ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਜ਼ਖਮੀ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਇਕ ਕੰਬਾਈਨ ਸਾਹਮਣੇ ਤੋਂ ਆ ਰਹੀ ਸਵਿਫਟ ਕਾਰ ਵਿਚ ਟਕਰਾਅ ਗਈ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਉਥੇ ਹੀ ਕੰਬਾਈਨ ਵੀ ਸੜਕ ਵਿਚਕਾਰ ਪਲਟ ਗਈ ਅਤੇ ਇਸ ਦਾ ਡਰਾਈਵਰ ਸ਼ਿਵਜੀ ਕੁਮਾਰ ਵਾਸੀ ਸੰਮੂਰਾਂ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਜਦੋਂਕਿ ਕਾਰ ਸਵਾਰ ਅਮਰਜੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਪਾਤੜਾਂ ਦੀ ਮੌਤ ਹੋ ਗਈ ਅਤੇ ਕਾਰ ਚਾਲਕ ਬਸੰਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਪਾਤੜਾਂ ਨੇ ਹਸਪਤਾਲ ਵਿਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।
ਮ੍ਰਿਤਕ ਦੋਵੇਂ ਸਕੇ ਭਰਾ ਸਨ ਜਦੋਂਕਿ ਪਰਮਜੀਤ ਕੌਰ ਪਤਨੀ ਅਮਰਜੀਤ ਸਿੰਘ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਪਾਤੜਾਂ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ ਜਿਥੋਂ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ