ਪਟਿਆਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਖਤੌਲੀ ਨੇੜੇ ਬੀਤੀ ਸ਼ਾਮ ਟਾਂਗਰੀ ਨਹਿਰ ਦੇ ਬੰਨ੍ਹ ‘ਚ ਪਏ ਪਾੜ ਨੂੰ ਰੋਕਣ ਸਮੇਂ ਇਕ ਨੌਜਵਾਨ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ (35) ਵਾਸੀ ਪਿੰਡ ਖਤੌਲੀ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਬੰਨ੍ਹ ਵਿਚ ਪਾੜ ਪੈਣ ‘ਤੇ ਮਨਜੀਤ ਲੋਕਾਂ ਨਾਲ ਰਲ ਕੇ ਪਾੜ ਪੂਰਨ ਦਾ ਯਤਨ ਕਰ ਰਿਹਾ ਸੀ ਕਿ ਅਚਾਨਕ ਉਹ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ ਤੇ ਪਾਣੀ ‘ਚ ਡੁੱਬਣ ਕਾਰਨ ਮੌਤ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਮਨਜੀਤ ਸਿੰਘ ਨੂੰ ਪਹਿਲਾਂ ਮੁਢਲਾ ਸਿਹਤ ਕੇਂਦਰ ਦੂਧਨਸਾਧਾਂ ਲਿਆਂਦਾ, ਜਿਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ ਪਰ ਪਟਿਆਲਾ ਪੁੱਜਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ