<div><strong>ਚੰਡੀਗੜ੍ਹ&comma; 29 ਨਵੰਬਰ &vert; <&sol;strong>ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ&comma; ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।<&sol;div>&NewLine;<div><&sol;div>&NewLine;<div>ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ ਹੁਸ਼ਿਆਰਪੁਰ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ &&num;8216&semi;ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਗੁਆਂਢੀ ਨਾਲ ਤਬਾਦਲਾ ਕਰਨ ਅਤੇ ਉਸਦਾ ਇੰਤਕਾਲ ਦਰਜ ਕਰਨ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25 ਹਜ਼ਾਰ ਰੁਪਏ ਵਿਚ ਤੈਅ ਹੋਇਆ।<&sol;div>&NewLine;<div>&NewLine;ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇਕ ਜਾਲ ਵਿਛਾਇਆ&comma; ਜਿਸ ਤਹਿਤ ਪਟਵਾਰੀ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ।<&sol;div>&NewLine;<div>&NewLine;ਇਸ ਸਬੰਧੀ ਮਾਲ ਮਹਿਕਮੇ ਦੇ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ। ਉਸ ਨੂੰ ਭਲਕੇ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;