ਚੰਡੀਗੜ੍ਹ | ਸੀਐਮ ਮਾਨ ਨੇ ਪਟਵਾਰੀਆਂ ਦੀ ਟ੍ਰੇਨਿੰਗ ਨੂੰ ਲੈ ਕੇ ਇਕ ਹੋਰ ਐਲਾਨ ਕੀਤਾ ਹੈ। ਪਟਵਾਰੀਆਂ ਦੀ ਟ੍ਰੇਨਿੰਗ ਦਾ ਸਮਾਂ ਹੁਣ ਡੇਢ ਸਾਲ ਨਹੀਂ ਬਲਕਿ ਇਕ ਸਾਲ ਹੋਵੇਗਾ।
ਇਹ ਐਲਾਨ ਸੀਐੱਮ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ‘ਚ 855 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦੌਰਾਨ ਕੀਤਾ ਹੈ। ਇਸ ਨਾਲ ਹੀ ਉਹਨਾਂ ਵੱਲੋਂ 700 ਹੋਰ ਪਟਵਾਰੀਆਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ।
ਸੀਐਮ ਭਗਵੰਤ ਮਾਨ ਨੇ ਪਟਵਾਰੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਹੈ। ਮਾਨ ਨੇ ਕਿਹਾ ਕਿ ਪਟਵਾਰੀ ਨੂੰ ਨੌਕਰੀ ਮਿਲਣ ਤੋਂ ਬਾਅਦ ਧਰਤੀ ‘ਤੇ ਰਹਿਣਾ ਚਾਹੀਦਾ ਹੈ।
ਉਹਨਾਂ ਨੇ ਪਾਕਿਸਤਾਨੀ ਨਾਟਕ ਦੀ ਉਦਾਹਰਣ ਵੀ ਦਿੱਤੀ ਮਾਨ ਨੇ ਕਿਹਾ ਕਿ ਅਹੁਦਾ ਛੱਡਣ ਵੇਲੇ ਜੇਕਰ ਕੋਈ ਤੁਹਾਡੀ ਤਾਰੀਫ਼ ਕਰਦਾ ਹੈ ਤਾਂ ਸਮਝੋ ਕਿ ਤੁਸੀਂ ਸਹੀ ਕੀਤਾ ਹੈ।
(Note : ਖਬਰਾਂ ਦੇ ਅਪਡੇਟਸ ਆਪਣੇ Whatsapp ‘ਤੇ ਮੰਗਵਾਉਣ ਲਈ ਲਿੰਕ ‘ਤੇ ਕਲਿੱਕ ਕਰਕੇ ਪੰਜਾਬੀ ਬੁਲੇਟਿਨ ਦੇ ਗਰੁੱਪ ਨਾਲ ਜੁੜੋ ਖਬਰਾਂ ਦੇ ਲੇਟੇਸਟ ਵੀਡੀਓ ਵੇਖਣ ਲਈ ਸਾਡੇ Facebook ਪੇਜ ਨਾਲ ਵੀ ਜੁੜੋ )