ਲੁਧਿਆਣਾ ‘ਚ PAU ਦੇ ਵਿਦਿਆਰਥੀ ਯੁਵਕ ਮੇਲੇ ਦੌਰਾਨ ਆਪਸ ‘ਚ ਭਿੜੇ, ਮੈਡਲ ਨੂੰ ਲੈ ਕੇ 2 ਧੜਿਆਂ ‘ਚ ਹੋਈ ਲੜਾਈ

0
300

 ਲੁਧਿਆਣਾ, 2 ਦਸੰਬਰ | ਫਿਰੋਜ਼ਪੁਰ ਰੋਡ ‘ਤੇ ਸਥਿਤ ਪੀਏਯੂ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ) ਵਿਖੇ ਕਰਵਾਏ ਜਾ ਰਹੇ ਯੁਵਕ ਮੇਲੇ ਦੌਰਾਨ ਕੁਝ ਵਿਦਿਆਰਥੀ ਆਪਸ ਵਿਚ ਭਿੜ ਗਏ। ਵਿਦਿਆਰਥੀਆਂ ਦੀ ਲੜਾਈ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ ਵਿਚਕਾਰ ਲੜਾਈ ਹੋਈ।

ਪਤਾ ਲੱਗਾ ਹੈ ਕਿ ਯੁਵਕ ਮੇਲੇ ਵਿਚ ਦਿੱਤੀ ਗਈ ਪੇਸ਼ਕਾਰੀ ਤੋਂ ਬਾਅਦ ਇੱਕ ਯੂਨੀਵਰਸਿਟੀ ਨੇ ਤਮਗਾ ਜਿੱਤਿਆ, ਜਿਸ ਤੋਂ ਬਾਅਦ ਦੂਜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗਾਲ੍ਹਾਂ ਕੱਢੀਆਂ ਅਤੇ ਗਲਤ ਟਿੱਪਣੀਆਂ ਕੀਤੀਆਂ। ਇਸ ਦੌਰਾਨ ਦੋਵੇਂ ਧੜਿਆਂ ਦੇ ਵਿਦਿਆਰਥੀਆਂ ਨੇ ਆਪਸ ਵਿਚ ਹੱਥੋਪਾਈ ਕੀਤੀ। ਮੌਕੇ ‘ਤੇ ਹੋਈ ਲੜਾਈ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਲੁਧਿਆਣਾ ਵਿਚ ਇਸੇ ਯੁਵਕ ਮੇਲੇ ਵਿਚ ਸ਼ਾਮਲ ਹੋਏ ਸਨ। ਉਨ੍ਹਾਂ ਦੇ ਜਾਣ ਤੋਂ ਬਾਅਦ ਇਹ ਵਿਦਿਆਰਥੀ ਆਪਸ ਵਿਚ ਲੜ ਪਏ।

ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ। ਕੱਲ ਯੁਵਕ ਮੇਲੇ ਦੌਰਾਨ 2 ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਿਚਾਲੇ ਝੜਪ ਹੋ ਗਈ ਸੀ ਪਰ ਮਾਮਲਾ ਇੰਨਾ ਵੱਡਾ ਨਹੀਂ ਹੈ। ਇਹ ਵਿਦਿਆਰਥੀ ਚੰਡੀਗੜ੍ਹ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਨ।

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਤਮਗਾ ਜਿੱਤਿਆ ਸੀ, ਜਿਸ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੁਝ ਟਿੱਪਣੀਆਂ ਕੀਤੀਆਂ, ਜਿਸ ਕਾਰਨ ਵਿਦਿਆਰਥੀਆਂ ਵਿਚ ਝਗੜਾ ਹੋ ਗਿਆ। ਦਰਅਸਲ ਯੁਵਕ ਮੇਲੇ ਦੇ ਜੱਜਾਂ ਦੁਆਰਾ ਫੈਸਲਾ ਕਰਨ ਵਾਲੇ ਨੂੰ ਹੀ ਮੈਡਲ ਦਿੱਤਾ ਜਾਣਾ ਸੀ। ਇਹ ਛੋਟੀ ਜਿਹੀ ਗੱਲ ਹੈ ਕਿ ਯੁਵਕ ਮੇਲਿਆਂ ਵਿਚ ਅਜਿਹੇ ਮਾਮਲੇ ਅਕਸਰ ਹੀ ਸਾਹਮਣੇ ਆਉਂਦੇ ਰਹਿੰਦੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)