ਨਹੀਂ ਰਹੇ ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਪਾਲ ਸਿੰਘ ਪੁਰੇਵਾਲ ; ਖਰਾਬ ਸਿਹਤ ਦੇ ਚਲਦਿਆਂ ਅੱਜ ਹਸਪਤਾਲ ‘ਚ ਲਿਆ ਆਖਰੀ ਸਾਹ

0
519

ਅੰਮ੍ਰਿਤਸਰ/ਚੰਡੀਗੜ੍ਹ:  ਸਿੱਖ ਪੰਥ ਦੇ ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਪਾਲ ਸਿੰਘ ਪੁਰੇਵਾਲ ਦਾ ਦੇਹਾਂਤ ਹੋ ਗਿਆ ਹੈ, ਜਿਸ ਨਾਲ ਸਿੱਖ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਸ. ਪੁਰੇਵਾਲ ਪਿਛਲੇ ਕੁੱਝ ਸਮੇਂ ਤੋਂ ਖਰਾਬ ਸਿਹਤ ਨਾਲ ਸੰਘਰਸ਼ ਕਰ ਰਹੇ ਸਨ ਕਿ ਅੱਜ ਹਸਪਤਾਲ ਵਿਖੇ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਉਨ੍ਹਾਂ ਦੇ ਦੇਹਾਂਤ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਤੋਂ ਸ੍ਰੋਮਣੀ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਜ਼ਿਕਰਯੋਗ ਹੈ ਕਿ ਪਾਲ ਸਿੰਘ ਪੁਰੇਵਾਲ ਵੱਲੋਂ ਸੋਧਿਆ ਹੋਇਆ ਨਾਨਕਸ਼ਾਹੀ ਕੈਲੰਡਰ ਬਿਕਰਮੀ ਕੈਲੰਡਰ ਨੂੰ ਬਦਲਣ ਲਈ ਤਿਆਰ ਕੀਤਾ ਗਿਆ ਸੀ। ਇਸ ਕੈਲੰਡਰ ਦਾ ਯੁੱਗ 1469 ਵਿੱਚ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਦਾ ਜਨਮ ਹੈ ਅਤੇ ਨਾਨਕਸ਼ਾਹੀ ਸਾਲ 1 ਚੇਤ ਨੂੰ ਸ਼ੁਰੂ ਹੁੰਦਾ ਹੈ। ਨਵੇਂ ਸਾਲ ਦਾ ਦਿਨ ਹਰ ਸਾਲ ਗ੍ਰੇਗੋਰੀਅਨ ਪੱਛਮੀ ਕੈਲੰਡਰ ਵਿੱਚ 14 ਮਾਰਚ ਨੂੰ ਆਉਂਦਾ ਹੈ।