ਪੈਦਲ ਜਾ ਰਹੇ ਵਿਅਕਤੀ ਨੂੰ ਵਾਹਨ ਨੇ ਦਰੜਿਆ, ਮੌਕੇ ‘ਤੇ ਮੌਤ

0
491

ਚੰਡੀਗੜ੍ਹ, 13 ਦਸੰਬਰ | ਧਨਾਸ ਝੀਲ ਨੇੜੇ ਇੱਕ ਵਾਹਨ ਚਾਲਕ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਕੇ ਫਰਾਰ ਹੋ ਗਿਆ। ਸੈਕਟਰ 11 ਥਾਣੇ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਮੁਲਜ਼ਮ ਦੀ ਪਛਾਣ ਕਰਨ ਲਈ ਪੁਲਿਸ ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਮੁਲਜ਼ਮ ਦੀ ਕਾਰ ਨੰਬਰ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਧਨਾਸ ਝੀਲ ਦੇ ਮੋੜ ਕੋਲ ਇੱਕ ਪੈਦਲ ਵਿਅਕਤੀ ਜ਼ਖ਼ਮੀ ਹਾਲਤ ਵਿਚ ਪਿਆ ਮਿਲਿਆ। ਉਹ ਬੇਹੋਸ਼ ਪਿਆ ਸੀ। ਰਾਹਗੀਰ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਵਿਅਕਤੀ ਨੂੰ ਸੈਕਟਰ-16 ਦੇ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਮ੍ਰਿਤਕ ਦੀ ਪਛਾਣ ਕਰਨ ਵਿਚ ਲੱਗੀ ਹੋਈ ਹੈ। ਝੀਲ ਨੇੜੇ ਸੜਕ ’ਤੇ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ’ਚ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)