ਲੁਧਿਆਣਾ | ਪਤੀ ਨੂੰ ਵਿਆਹ ਤੋਂ ਬਾਅਦ ਵਿਦੇਸ਼ ਲਿਜਾਣ ਦੀ ਗੱਲ ਕਹਿ ਕੇ ਵਿਆਹੁਤਾ 15.50 ਲੱਖ ਰੁਪਏ ਖਰਚ ਕਰਵਾ ਕੇ ਖੁਦ ਕੈਨੇਡਾ ਪਹੁੰਚ ਗਈ।
ਥਾਣਾ ਹਠੂਰ ਪੁਲਿਸ ਨੇ ਹਰਮਨਜੋਤ ਕੌਰ, ਮਾਂ ਜਸਵਿੰਦਰ ਕੌਰ ਅਤੇ ਪਿਤਾ ਤਜਿੰਦਰ ਸਿੰਘ ‘ਤੇ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਹਰਮਿੰਦਰ ਸਿੰਘ ਨੇ ਦੱਸਿਆ ਕਿ ਵਿਆਹ ਤੋਂ ਕੁਝ ਦਿਨਾਂ ਬਾਅਦ ਲੜਕੀ ਆਪਣੇ ਪੇਕੇ ਚਲੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਨ ਆਇਆ ਕਿ ਉਹ ਤਲਾਕ ਲੈਣਾ ਚਾਹੁੰਦੀ ਹੈ।
ਤਲਾਕਨਾਮਾ ‘ਚ ਲਿਖਿਆ ਕਿ ਉਨ੍ਹਾਂ ਦੇ ਖਰਚ ਕੀਤੇ ਪੈਸੇ ਵਾਪਸ ਕਰ ਦਿੱਤੇ ਜਾਣਗੇ। ਇਸ ਦੌਰਾਨ ਉਸ ਦੇ ਮਾਤਾ-ਪਿਤਾ ਨੇ ਹਰਮਨਜੋਤ ਨੂੰ ਕੈਨੇਡਾ ਭੇਜ ਦਿੱਤਾ ਪਰ ਉਨ੍ਹਾਂ ਦੇ ਪੈਸੇ ਵਾਪਸ ਨਹੀਂ ਕੀਤੇ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)