ਸੀਐਮ ਮਾਨ ਦੇ ਵਿਆਹ ਦੀ ਖੁਸ਼ੀ ‘ਚ ਅੰਮ੍ਰਿਤਸਰ ਦੇ ਲੋਕਾਂ ਨੇ ਢੋਲ ਵਜਾ ਕੇ ਪਾਇਆ ਭੰਗੜਾ

0
807

ਅੰਮ੍ਰਿਤਸਰ | ਪੰਜਾਬ ਦੇ ਮੁੱਖ ਮੰਤਰੀ ਦੇ ਵਿਆਹ ਨੂੰ ਲੈ ਕੇ ਅੰਮ੍ਰਿਤਸਰ ਦੇ ਲੋਕਾਂ ਨੇ ਢੋਲ ਦੇ ਡਗੇ ‘ਤੇ ਭੰਗੜਾ ਪਾਇਆ ਹੈ। ਸ਼ਹਿਰ ਵਾਸੀਆਂ ਨੇ ਇਕ-ਦੂਜੇ ਨੂੰ ਲੱਡੂ ਵੰਡ ਕੇ ਖੁਸ਼ ਦਾ ਇਜ਼ਹਾਰ ਕੀਤਾ ਹੈ। ਜ਼ਿਲ੍ਹੇ ਦੇ ਬਲਾਕ ਪ੍ਰਧਾਨ ਸੰਨੀ ਸਹੋਤਾ ਤੇ ਹੋਰ ਵਰਕਰਾਂ ਆਗੂਆ ਵਲੋਂ ਵਾਰਡ ਨੰਬਰ 71 ਵਿਚ ਲੱਡੂ ਵੰਡੇ। ਉਹਨਾਂ ਕਿਹਾ ਕਿ ਪੰਜਾਬ ਵਾਸੀਆਂ ਲਈ ਅੱਜ ਦਾ ਦਿਨ ਬੜਾ ਹੀ ਖੁਸ਼ੀ ਭਰਿਆ ਹੈ।

ਤੁਹਾਨੂੰ ਦੱਸ ਦਈਏ ਕਿ ਸੀਐੱਮ ਮਾਨ ਦਾ 2015 ਵਿਚ ਤਲਾਕ ਹੋ ਗਿਆ ਸੀ। ਅੱਜ ਉਨ੍ਹਾਂ ਨੇ ਦੂਜਾ ਵਿਆਹ ਕਰਵਾਇਆ ਹੈ। ਸੀਐਮ ਰਿਹਾਇਸ਼ ਵਿਖੇ ਉਹਨਾਂ ਨੇ ਡਾ ਗੁਰਪ੍ਰੀਤ ਕੌਰ ਨਾਲ ਲਾਵਾਂ ਲੈ ਲਈਆਂ ਹਨ। ਇਸ ਵਿਆਹ ਵਿੱਚ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੇ ਪਿਤਾ ਦੀਆਂ ਸਾਰੀਆਂ ਰਸਮਾਂ ਨਿਭਾਈਆਂ ਹਨ। ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉਪਰ ਖੂਬ ਵਾਇਰਲ ਹੋ ਰਹੀਆਂ ਹਨ।