ਇਸ ਵਾਰ ਰੱਖੜੀ ਸਿੱਧੂ ਮੂਸੇਵਾਲਾ ਦੇ ਨਾਂ, ਸਿੱਧੂ ਦੀ ਤਸਵੀਰ ਵਾਲੀਆਂ ਰੱਖੜੀਆਂ ਖਰੀਦਣ ਲਈ ਭੈਣਾਂ ਤੱਤਪਰ

0
1342

ਮਾਨਸਾ | ਇਸ ਵਾਰ ਦੀ ਰੱਖੜੀ ਸਿੱਧੂ ਮੂਸੇਵਾਲਾ ਦੇ ਨਾਂ ਕੀਤੀ ਜਾ ਰਹੀ ਹੈ। ਜਿੱਥੇ ਕੁੜੀਆਂ ਸਿੱਧੂ ਮੂਸੇਵਾਲਾ ਦੇ ਬੁੱਤ ਨੂੰ ਰੱਖੜੀਆਂ ਬੰਨ੍ਹ ਰਹੀਆਂ ਹਨ, ਉੱਥੇ ਹੀ ਸਿੱਧੂ ਮੂਸੇਵਾਲਾ ਦੀ ਤਸਵੀਰਾਂ ਵਾਲੀਆਂ ਰੱਖੜੀਆਂ ਵੀ ਮਾਰਕਿਟ ਵਿਚ ਖੂਬ ਵਿਕ ਰਹੀਆਂ ਨੇ। ਇਹ ਰੱਖੜੀ ਯਾਦਗਾਰ ਬਣਾਈ ਜਾ ਰਹੀ ਹੈ।

ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਗਈ ਸੀ।ਸਿੱਧੂ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹੈ ਪਰ ਉਸ ਦੇ ਪ੍ਰਤੀ ਜੋ ਲੋਕਾਂ ਦਾ ਪਿਆਰ ਹੈ, ਉਹ ਦਿਨੋਂ ਦਿਨ ਵੱਧ ਰਿਹਾ ਹੈ। ਰੱਖੜੀ ਦੇ ਖ਼ਾਸ ਮੌਕੇ ’ਤੇ ਬਾਜ਼ਾਰ ’ਚ ਇਸ ਵਾਰ ਸਿੱਧੂ ਮੂਸੇਵਾਲਾ ਦੇ ਨਾਂ ਅਤੇ ਤਸਵੀਰਾਂ ਵਾਲੀਆਂ ਰੱਖੜੀਆਂ ਵਿਸ਼ੇਸ਼ ਤੌਰ ’ਤੇ ਵੇਖਣ ਨੂੰ ਮਿਲ ਰਹੀਆਂ ਹਨ।

ਦੁਕਾਨਦਾਰਾਂ ਨੇ ਕਿਹਾ ਕਿ ਰੱਖੜੀ ਦੇ ਤਿਉਹਾਰ ’ਤੇ ਉਨ੍ਹਾਂ ਦੀ ਦੁਕਾਨ ’ਚ ਬਹੁਤ ਸਾਰੇ ਲੋਕ ਉਹ ਆਏ ਹਨ, ਜੋ ਉਨ੍ਹਾਂ ਦੀ ਸਿੱਧੂ ਮੂਸੇਵਾਲਾ ਦੀ ਰੱਖੜੀ ਦੀ ਮੰਗ ਕਰ ਰਹੇ ਹਨ।

ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਨੂੰ ਚਾਹੁਣ ਵਾਲੇ ਲੋਕ ਦੂਰ-ਦੂਰ ਤੋਂ ਉਸ ਦੇ ਪਿੰਡ ਪਹੁੰਚ ਰਹੇ ਹਨ। ਮੂਸੇਵਾਲਾ ਦੀ ਮੌਤ ਨੂੰ ਦੋ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਾ ਹੈ ਪਰ ਉਸ ਨੂੰ ਚਾਹੁਣ ਵਾਲੇ ਲੋਕਾਂ ਦੇ ਦਿਲਾਂ ’ਚ ਪਿਆਰ ਦੀ ਭਾਵਨਾ ਘੱਟ ਨਹੀਂ ਹੋਈ।