‘ਮਿਸ਼ਨ ਫਤਿਹ’ ਤਹਿਤ ਜਲੰਧਰ ਦੇ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

0
427

ਜਲੰਧਰ . ਸੂਬੇ ਵਿਚੋਂ ਕੋਰੋਨਾ ਵਾਇਰਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਨੂੰ ਸਫ਼ਲ ਬਣਾਉਣ ਲਈ ਡੀਸੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਐਸਐਸਪੀ ਨਵਜੋਤ ਸਿੰਘ ਮਾਹਲ  ਨੇ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਮੁਹਿੰਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਡੀਸੀ, ਸੀਪੀ ਤੇ ਐਸਐਸਪੀ ਨੇ ਦੱਸਿਆ ਕਿ ਇਸਦਾ ਮੁੱਢਲਾ ਮੰਤਵ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਵੱਧ ਤੋਂ ਵੱਧ ਜਾਣੂੰ ਕਰਵਾਉਣਾ ਹੈ। ਜਿਲ੍ਹਾ ਪ੍ਰਸ਼ਾਸਨ ਲੋਕਾਂ ਤੇ ਸੂਬਾ ਸਰਕਾਰ ਵਿਚ ਬਿਹਤਰ ਤਾਲਮੇਲ ਬਣਾ ਕੇ ਲੋਕਾਂ ਨੂੰ ਇਸ ਮਹਾਮਾਰੀ ਤੋਂ ਚੌਕਸ ਅਤੇ ਸੁਰੱਖਿਅਤ ਰਹਿਣ ਲਈ ਪ੍ਰੇਰਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਕੋਰੋਨਾ ਖਿਲਾਫ਼ ਜੰਗ ਨੂੰ ਅੱਗੇ ਵਧਾਉਂਦਿਆਂ ਇਸ ਨੂੰ ਇਕ ਜਨ ਲਹਿਰ ਵਿਚ ਤਬਦੀਲ ਕਰੇਗਾ। ਤਿੰਨੋਂ ਅਧਿਕਾਰੀਆਂ ਨੇ ਕਿਹਾ ਕਿ ਮੁਹਿੰਮ ਦੌਰਾਨ ਵਾਇਰਸ ਦੇ ਖਤਰੇ ਨੂੰ ਪਛਾਣਨ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ।

ਮਿਸ਼ਨ ਫਤਿਹ ਪੰਜਾਬੀਆਂ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਜਿਸ ਨਾਲ ਉਹ ਤਰ੍ਹਾਂ ਦੀਆਂ ਔਖੀਆਂ ਘੜੀਆਂ ਨੂੰ ਜਿੱਤ ਵਿਚ ਬਦਲ ਸਕਦਾ ਹੈ। ਇਸ ਮੁਹਿੰਮ  ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨਤੀਜਾ ਦਾਇਕ ਬਣਾਉਣ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਮਾਸਕ ਪਹਿਨਣ, ਹੱਥ ਧੋਣ, ਸਮਾਜਿਕ ਦੂਰੀ ਬਰਕਰਾਰ ਰੱਖਣ, ਬਜੁਰਗਾਂ ਦਾ ਧਿਆਨ ਰੱਖਣ, ਬਾਹਰੀ ਲੋਕਾਂ ਦਾ ਉਹਨਾਂ ਦੇ ਖੇਤਰ ਵਿਚ ਆਉਣ ਤੇ ਚੌਕਸ ਰਹਿਣ , ਕੋਰੋਨਾ ਪ੍ਰਭਾਵਿਤ ਮਰੀਜ਼ ਦਾ ਪਤੀ ਲਗਾਉਣ ਲਈ ਕੌਵਾ ਐਪ ਦੀ ਵਰਤੋਂ ਕਰਨ ਅਤੇ ਸਰੁੱਖਿਆ ਸਬੰਧੀ ਜਾਗਰੂਕਤਾ ਫੈਲਾਉਣਾ ਹੈ।