ਅਹਿਮ ਖਬਰ ! ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੀ ਮਿਲਦੀ ਰਹੇਗੀ ਸਹੂਲਤ, ਸਰਕਾਰ ਨੇ 7780 ਕਰੋੜ ਦਾ ਰੱਖਿਆ ਬਜਟ

0
914

ਚੰਡੀਗੜ੍ਹ, 5 ਮਾਰਚ| ਸਰਕਾਰ ਨੇ ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਲਈ 7780 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਪੰਜਾਬ ਵਿਧਾਨ ਸਭਾ ‘ਚ ਵਿੱਤ ਮੰਤਰੀ ਨੇ  ਉਦਯੋਗ ਲਈ ਸਬਸਿਡੀ ਦਾ ਐਲਾਨ ਕੀਤਾ ਗਿਆ ਹੈ ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਦੇਣ ਲਈ 3.67 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਉਦਯੋਗਾਂ ਨੂੰ ਹੋਰ ਵਿੱਤੀ ਉਤਪਾਦ ਮੁਹੱਈਆ ਕਰਵਾਉਣ ਲਈ 50 ਕਰੋੜ ਰੁਪਏ ਰੱਖੇ ਗਏ ਹਨ।

ਔਰਤਾਂ ਲਈ ਮੁਫ਼ਤ ਬੱਸ ਸੇਵਾ ਜਾਰੀ ਰਹੇਗੀ। ਇਸ ਲਈ 450 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।  ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਲਈ 6289 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਲੋੜਵੰਦ ਲੋਕਾਂ ਲਈ ਕੰਕਰੀਟ ਦੇ ਮਕਾਨ ਬਣਾਉਣ ਲਈ 510 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜਲਦੀ ਹੀ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ‘ਚ ਈ-ਬੱਸਾਂ ਚੱਲਣਗੀਆਂ।