ਲੋਕਾਂ ਨੂੰ ਮਿਲੇਗਾ ਸੁੱਖ ਦਾ ਸਾਹ : ਅੱਜ ਤੋਂ 27 ਮਈ ਤੱਕ ਮੌਸਮ ਰਹੇਗਾ ਕੂਲ, ਤੇਜ਼-ਮੀਂਹ ਹਨੇਰੀ ਦਾ ਅਲਰਟ

0
586

ਨਿਊਜ਼ ਡੈਸਕ| ਮੌਸਮ ਵਿਭਾਗ (IMD) ਨੇ ਦੇਸ਼ ਦੇ ਕੁਝ ਸੂਬਿਆਂ ਵਿਚ ਅਗਲੇ ਕੁਝ ਦਿਨਾਂ ਲਈ ਓਰੈਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਅਤੇ ਰਾਜਸਥਾਨ ਤੋਂ ਲੈ ਕੇ ਯੂਪੀ-ਬਿਹਾਰ ਤੱਕ ਉੱਤਰ-ਪੱਛਮੀ ਰਾਜਾਂ ਵਿੱਚ ਤੇਜ਼ ਗਰਜ, ਮੀਂਹ (Rain Alert) ਅਤੇ ਗੜੇਮਾਰੀ ਦੀ ਚਿਤਾਵਨੀ ਦਿੱਤੀ ਹੈ।

ਈਐਮਡੀ ਦੇ ਅਨੁਸਾਰ, ਇੱਕ ਸਰਗਰਮ ਪੱਛਮੀ ਗੜਬੜੀ 23 ਤੋਂ 26 ਮਈ ਤੱਕ ਉੱਤਰੀ ਖੇਤਰ ਵਿੱਚ ਜਾਣ ਦੀ ਬਹੁਤ ਸੰਭਾਵਨਾ ਹੈ। ਅਰਬ ਸਾਗਰ ਦੇ ਨਾਲ-ਨਾਲ ਬੰਗਾਲ ਦੀ ਖਾੜੀ ਤੋਂ ਆਉਣ ਵਾਲੀ ਠੰਡੀ ਹਵਾ ਕਾਰਨ ਵਾਯੂਮੰਡਲ ‘ਚ ਨਮੀ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਬਾਰਿਸ਼ ਦੀ ਸੰਭਾਵਨਾ ਹੋਰ ਵਧ ਗਈ ਹੈ।

ਅਜਿਹੇ ‘ਚ ਅਗਲੇ ਤਿੰਨ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ‘ਚ ਦਿਨ ਦੇ ਤਾਪਮਾਨ ‘ਚ ਵੀ ਚਾਰ ਤੋਂ ਛੇ ਡਿਗਰੀ ਦੀ ਗਿਰਾਵਟ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ 24 ਤੇ 25 ਮਈ ਨੂੰ ਤੇਜ਼ ਮੀਂਹ ਤੇ ਹਨੇਰੀ ਚੱਲਣ ਕਰਕੇ ਓਰੈਂਜ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ 26 ਤੇ 27 ਮਈ ਨੂੰ ਕੁਝ ਥਾਵਾਂ ’ਤੇ ਹਲਕਾ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਅਗਲਾ ਪੂਰਾ ਹਫ਼ਤਾ ਪੱਛਮੀ ਵਿਗਾੜ ਦੇ ਚਲਦਿਆਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ ਜਦੋਂਕਿ ਜੂਨ ਦੇ ਪਹਿਲੇ ਹਫ਼ਤੇ ਤਾਪਮਾਨ ਵਧ ਸਕਦਾ ਹੈ।