ਚੰਡੀਗੜ੍ਹ | ਪੰਜਾਬ ਵਿਚ ਅਗਲੇ ਤਿੰਨ ਦਿਨਾਂ ਤੱਕ ਧੁੱਪ ਰਹੇਗੀ। ਇੰਨਾ ਹੀ ਨਹੀਂ ਦਿਨ ਦੇ ਤਾਪਮਾਨ ‘ਚ ਵੀ ਵਾਧਾ ਦਰਜ ਕੀਤਾ ਜਾਵੇਗਾ। ਜਿਥੇ ਮੌਸਮ ਵਿਭਾਗ ਨੇ ਪੰਜਾਬ ਦੇ ਮਾਝੇ ਅਤੇ ਦੁਆਬੇ ‘ਚ ਯੈਲੋ ਅਲਰਟ ਦਿੱਤਾ ਹੈ, ਉਥੇ ਹੀ ਮਾਲਵੇ ‘ਚ ਵੀ ਆਰੇਂਜ ਅਲਰਟ ਜਾਰੀ ਕੀਤਾ ਹੈ ਪਰ 11 ਜਨਵਰੀ ਤੋਂ ਵੈਸਟਰਨ ਡਿਸਟਰਬੈਂਸ ਕਾਰਨ ਠੰਡ ਇਕ ਵਾਰ ਫਿਰ ਵਧਣ ਜਾ ਰਹੀ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਸਵੇਰ ਵੇਲੇ ਧੁੰਦ ਪੈਣ ਵਾਲੀ ਹੈ ਪਰ ਦਿਨ ਚੜ੍ਹਨ ਤੋਂ ਬਾਅਦ ਸੂਰਜ ਵੀ ਖਿੜ ਜਾਵੇਗਾ, ਜਿਸ ਕਾਰਨ ਦਿਨ ਦੇ ਤਾਪਮਾਨ ਵਿਚ ਵੀ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। ਜ਼ਿਆਦਾਤਰ ਸ਼ਹਿਰਾਂ ਦਾ ਦਿਨ ਦਾ ਤਾਪਮਾਨ 16 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵੀ 10 ਤੱਕ ਪਹੁੰਚ ਸਕਦਾ ਹੈ।