ਗਰਮੀ ਤੋਂ ਮਿਲੇਗੀ ਲੋਕਾਂ ਨੂੰ ਰਾਹਤ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਪਵੇਗਾ ਮੀਂਹ

0
349

ਚੰਡੀਗੜ੍ਹ | ਮਾਰਚ ਦਾ ਅੱਧਾ ਹੀ ਲੰਘਿਆ ਹੈ ਅਤੇ ਗਰਮੀ ਨੇ ਲੋਕਾਂ ਦਾ ਪਸੀਨਾ ਵਹਾਉਣਾ ਸ਼ੁਰੂ ਕਰ ਦਿੱਤਾ ਹੈ। ਦੱਖਣੀ ਅਤੇ ਪੱਛਮੀ ਤੱਟੀ ਰਾਜਾਂ ‘ਚ ਕਈ ਥਾਵਾਂ ‘ਤੇ ਪਾਰਾ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੌਰਾਨ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ।

ਮੌਸਮ ਵਿਭਾਗ ਨੇ ਹਿਮਾਲਿਆ ‘ਚ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦਾ ਪ੍ਰਭਾਵ 2 ਦਿਨ ਤੱਕ ਰਹੇਗਾ, ਜਿਸ ਕਾਰਨ 15 ਤੋਂ 17 ਮਾਰਚ ਤੱਕ ਕਈ ਰਾਜਾਂ ‘ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਪੂਰਵ ਅਨੁਮਾਨ ਅਨੁਸਾਰ 15 ਮਾਰਚ ਨੂੰ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ, ਪੱਛਮੀ ਹਿਮਾਲਿਆ ਅਤੇ ਦੱਖਣੀ ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਝਾਰਖੰਡ, ਮੱਧ ਪ੍ਰਦੇਸ਼ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ।