ਲੁਧਿਆਣਾ ‘ਚ ਸ਼ਿਵ ਸੈਨਾ ਦੇ ਕੌਮੀ ਪ੍ਰਧਾਨ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਬਾਈਕ ਸਵਾਰ ਬਦਮਾਸ਼ਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

0
315

ਲੁਧਿਆਣਾ, 2 ਨਵੰਬਰ | ਬੀਤੀ ਰਾਤ ਸ਼ਿਵ ਸੈਨਾ ਹਿੰਦ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਣਾ ਦੇ ਘਰ ਦੇ ਬਾਹਰ ਬਾਈਕ ਸਵਾਰ ਕੁਝ ਅਣਪਛਾਤੇ ਨੌਜਵਾਨਾਂ ਨੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਧਮਾਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਬਾਈਕ ਸਵਾਰ ਸਾਫ ਦਿਖਾਈ ਦੇ ਰਹੇ ਹਨ।

ਤਿੰਨ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਪਿਛਲੇ 15 ਦਿਨਾਂ ਵਿਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਸ਼ਿਵ ਸੈਨਾ ਭਾਰਤਵੰਸ਼ੀ ਆਗੂ ਯੋਗੇਸ਼ ਬਖਸ਼ੀ ਦੇ ਘਰ ਦੇ ਬਾਹਰ ਕੁਝ ਸ਼ਰਾਰਤੀ ਨੌਜਵਾਨਾਂ ਨੇ ਕੱਚ ਦੀ ਬੋਤਲ ਵਿਚ ਭਰਿਆ ਡੀਜ਼ਲ ਸੁੱਟ ਦਿੱਤਾ ਸੀ, ਜਿਸ ਕਾਰਨ ਜ਼ਬਰਦਸਤ ਧਮਾਕਾ ਹੋਇਆ।