ਚੰਡੀਗੜ੍ਹ | ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ 90 ਪੈਸੇ ਪ੍ਰਤੀ ਲਿਟਰ ਸੈੱਸ ਵਧਾ ਦਿੱਤਾ ਹੈ, ਜਿਸ ਕਰਕੇ ਪੈਟਰੋਲ-ਡੀਜ਼ਲ ਮਹਿੰਗਾ ਹੋ ਸਕਦਾ ਹੈ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਰੈਵੀਨਿਊ ਜਨਰੇਸ਼ਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਬਿਜਲੀ ਦਰਾਂ ਸਭ ਤੋਂ ਘੱਟ ਹਨ। ਉਦਯੋਗ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਕੇ 3600 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਨਵੇਂ ਯੂਨਿਟਾਂ ਦੀ ਪ੍ਰਵਾਨਗੀ ਜ਼ਿਲ੍ਹਾ ਪੱਧਰ ‘ਤੇ ਦਿੱਤੀ ਜਾਵੇਗੀ।
ਪੰਜਾਬ ਦੇ ਖਾਤੇ ਵਿਚ ਆਉਣਗੇ ਤਕਰੀਬਨ 470 ਕਰੋੜ। ਐਕਸਪਰਟਸ ਦੀ ਮੰਨੀਏ ਤਾਂ ਪੰਜਾਬ ਵਿਚ ਤਕਰੀਬਨ 54 ਲੱਖ ਕਿਲੋ ਲੀਟਰ ਪੈਟਰੋਲ ਅਤੇ ਡੀਜ਼ਲ ਦੀ ਖਪਤ ਹਰ ਸਾਲ ਹੁੰਦੀ ਹੈ। ਯਾਨੀ ਕਿ ਇਸ ਫੈਸਲੇ ਤੋਂ ਸਿੱਧੇ ਤੌਰ ‘ਤੇ 470 ਕਰੋੜ ਰਕਮ ਪੰਜਾਬ ਦੇ ਬਜਟ ਵਿਚ ਜੁੜ ਜਾਵੇਗੀ ।