ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਵਾਧਾ, ਦਿਨੋ-ਦਿਨ ਵਧ ਰਹੀ ਮਹਿੰਗਾਈ ਕਾਰਨ ਲੋਕਾਂ ਦਾ ਜਿਊਣਾ ਹੋਇਆ ਔਖਾ

0
2350

ਨਵੀਂ ਦਿੱਲੀ | ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਫਿਰ ਵਧਾ ਦਿੱਤੀਆਂ ਹਨ।

ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 105.49 ਰੁਪਏ ਪ੍ਰਤੀ ਲੀਟਰ ਤੇ ਮੁੰਬਈ ‘ਚ 111.43 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ।

ਮੁੰਬਈ ‘ਚ ਡੀਜ਼ਲ ਹੁਣ 102.15 ਰੁਪਏ ਪ੍ਰਤੀ ਲੀਟਰ ਦੇ ਭਾਅ ‘ਤੇ ਮਿਲ ਰਿਹਾ ਹੈ, ਜਦਕਿ ਦਿੱਲੀ ‘ਚ 94.22 ਰੁਪਏ ‘ਚ ਵਿਕ ਰਿਹਾ ਹੈ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ 35 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ, ਜਦਕਿ ਡੀਜ਼ਲ ਦੀਆਂ ਦਰਾਂ ਮੱਧ ਪ੍ਰਦੇਸ਼, ਰਾਜਸਥਾਨ, ਓਡਿਸ਼ਾ, ਆਂਧਰਾ ਪ੍ਰਦੇਸ਼, ਤੇਲੰਗਾਨਾ, ਗੁਜਰਾਤ, ਮਹਾਰਾਸ਼ਟਰ, ਛੱਤੀਸਗੜ੍ਹ ਤੇ ਬਿਹਾਰ ਸਮੇਤ ਇਕ ਦਰਜਨ ਸੂਬਿਆਂ ‘ਚ 100 ਰੁਪਏ ਪ੍ਰਤੀ ਲੀਟਰ ਦੇ ਪੱਧਰ ਨੂੰ ਪਾਰ ਕਰ ਗਈਆਂ ਹਨ।