ਅੱਜ ਫਿਰ ਤੇਲ ਦੀਆਂ ਕੀਮਤਾਂ ‘ਚ ਵਾਧਾ, ਪੈਟਰੋਲ 56 ਪੈਸੇ ਅਤੇ ਡੀਜ਼ਲ 63 ਪੈਸੇ ਲੀਟਰ ਹੋਇਆ ਮਹਿੰਗਾ

0
2907

ਨਵੀਂ ਦਿੱਲੀ. ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਨਰਮੀ ਦੇ ਬਾਵਜੂਦ ਘਰੇਲੂ ਬਾਜ਼ਾਰ ਵਿਚ ਪੈਟਰੋਲ–ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਲਗਾਤਾਰ 13ਵੇਂ ਦਿਨ ਸ਼ੁੱਕਰਵਾਰ ਨੂੰ ਪੈਟਰੋਲ ਦੀ ਕੀਮਤ ਵਿਚ 56 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 63 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।

ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ 13ਵੇਂ ਦਿਨ ਵਾਧਾ

ਇਸ ਵਾਧੇ ਨਾਲ 13 ਦਿਨਾਂ ਵਿਚ ਪੈਟਰੋਲ 7.09 ਰੁਪਏ ਅਤੇ ਡੀਜ਼ਲ 7.67 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ ਵੱਧ ਕੇ 78.37 ਰੁਪਏ ਪ੍ਰਤੀ ਲੀਟਰ ਹੋ ਗਈ, ਜਦਕਿ ਡੀਜ਼ਲ ਦੀ ਕੀਮਤ ਵੱਧ ਕੇ 77.06 ਰੁਪਏ ਪ੍ਰਤੀ ਲੀਟਰ ਹੈ। ਇਸ ਤਰ੍ਹਾਂ ਕੋਲਕਾਤਾ ਵਿਚ ਪੈਟਰੋਲ 80.13 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 72.53 ਰੁਪਏ ਪ੍ਰਤੀ ਲੀਟਰ ਦੇ ਭਾਅ ਮਿਲ ਰਿਹਾ ਹੈ। ਉਥੇ, ਮੁੰਬਈ ਵਿਚ ਪੈਟਰੋਲ 85.21 ਰੁਪਏ ਪ੍ਰਤੀ ਲੀਟਰ, ਜਦਕਿ ਡੀਜ਼ਲ 75.53 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿਚ ਪੈਟਰੋਲ 81.82 ਰੁਪਏ ਜਦੋਂ ਕਿ ਡੀਜ਼ਲ ਦੀ ਕੀਮਤ ਵਧਕੇ 74.77 ਰੁਪਏ ਪ੍ਰਤੀ ਲੀਟਰ ਹੋ ਗਿਆ।