ਫਗਵਾੜਾ | ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਹੇਮਕੁੰਟ ਐਕਸਪ੍ਰੈਸ ਤੋਂ ਪਰਤ ਰਹੇ ਹਰਿਆਣਾ ਦੇ ਸਿਰਸਾ ਦੇ 2 ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਟਰੇਨ ਤੋਂ ਡਿੱਗ ਕੇ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਅਨਿਲ ਕੁਮਾਰ 22 ਸਾਲ ਵਾਸੀ ਚਤਰੰਗਪੱਟੀ ਛੱਤਰਗੜ੍ਹ ਹਰਿਆਣਾ ਵਜੋਂ ਹੋਈ ਹੈ, ਜਦਕਿ ਉਸ ਦਾ ਦੋਸਤ ਨੀਰਜ ਲੁਧਿਆਣਾ ਦੇ ਹਸਪਤਾਲ ਵਿਚ ਦਾਖਲ ਹੈ।

ਡਾਕਟਰਾਂ ਨੇ ਦੱਸਿਆ ਕਿ ਨੀਰਜ ਦੀ ਇਕ ਲੱਤ ਬੇਜਾਨ ਹੈ ਅਤੇ ਦੂਜੀ ਫ੍ਰੈਕਚਰ। ਜੀਆਰਪੀ ਇੰਚਾਰਜ ਗੁਰਬੇਜ ਸਿੰਘ ਨੇ ਦੱਸਿਆ ਕਿ ਚਹੇੜ ਸਟੇਸ਼ਨ ਨੇੜੇ ਰੇਲਵੇ ਲਾਈਨ ’ਤੇ ਇਕ ਨੌਜਵਾਨ ਦੀ ਲਾਸ਼ ਮਿਲੀ ਸੀ। ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਨੌਜਵਾਨ ਦਾ ਸਿਰ ਵੱਢਿਆ ਹੋਇਆ ਮਿਲਿਆ। ਨੌਜਵਾਨ ਦੀ ਪਛਾਣ ਆਧਾਰ ਕਾਰਡ ਨਾਲ ਹੋਈ। ਦੋਵੇਂ ਹੇਮਕੁੰਟ ਐਕਸਪ੍ਰੈਸ ਦੇ ਦਰਵਾਜ਼ੇ ‘ਤੇ ਖੜ੍ਹੇ ਸਨ ਅਤੇ ਹਾਦਸੇ ਦਾ ਸ਼ਿਕਾਰ ਹੋ ਗਏ।

ਉਨ੍ਹਾਂ ਦੱਸਿਆ ਕਿ ਲੁਧਿਆਣਾ ਜਾ ਕੇ ਨੀਰਜ ਦੇ ਬਿਆਨ ਦਰਜ ਕੀਤੇ ਜਾਣਗੇ। ਦੋਵੇਂ ਨੌਜਵਾਨ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ ਅਤੇ ਜਨਰਲ ਡੱਬੇ ਵਿਚ ਸਵਾਰ ਸਨ। ਝਟਕੇ ਕਾਰਨ ਅਨਿਲ ਟਰੇਨ ਤੋਂ ਬਾਹਰ ਡਿੱਗ ਗਿਆ ਅਤੇ ਨੀਰਜ ਨੇ ਪਾਈਪ ਨੂੰ ਫੜ ਲਿਆ ਤੇ ਉਸ ਦਾ ਬਚਾਅ ਹੋ ਗਿਆ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ