ਫਗਵਾੜਾ : ਵਿਆਹ ‘ਚ ਹੋਏ ਝਗੜੇ ਤੋਂ ਬਾਅਦ ਚੱਲੀਆਂ ਗੋਲੀਆਂ, 2 ਜ਼ਖਮੀ

0
3404

ਫਗਵਾੜਾ | ਫਗਵਾੜਾ ‘ਚ ਦੇਰ ਸ਼ਾਮ ਇਕ ਵਿਆਹ ਸਮਾਗਮ ਦੌਰਾਨ 2 ਧਿਰਾਂ ਵਿਚਕਾਰ ਹੋਏ ਲੜਾਈ-ਝਗੜੇ ਦੌਰਾਨ ਚੱਲੀਆਂ ਗੋਲੀਆਂ ਨਾਲ 2 ਵਿਅਕਤੀ ਜ਼ਖਮੀ ਹੋ ਗਏ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕਾਰ ‘ਚੋਂ ਉਤਰਦੇ ਇਕ ਵਿਅਕਤੀ ਦੀ 4-5 ਜਾਣਿਆਂ ਨਾਲ ਗੱਲਬਾਤ ਕਰਦੇ ਲੜਾਈ ਹੋ ਗਈ।

ਸਿਵਲ ਹਸਪਤਾਲ ਫਗਵਾੜਾ ਦੇ ਡਾ. ਅਰੁਣ ਜੇਤਲੀ ਨੇ ਦੱਸਿਆ ਕਿ ਦੇਰ ਸ਼ਾਮ 2 ਵਿਅਕਤੀਆਂ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਆਂਦਾ ਗਿਆ ਸੀ, ਜਿਨ੍ਹਾਂ ‘ਚੋਂ ਬਲਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਹੱਥ ‘ਤੇ ਸੱਟ ਲੱਗੀ ਸੀ, ਜਦਕਿ ਉਸ ਦੇ ਸਾਥੀ ਬਲਵੀਰ ਸਿੰਘ ਦੀ ਪਿੱਠ ‘ਤੇ ਗੋਲੀ ਲੱਗੀ ਹੋਈ ਸੀ। ਦੋਵਾਂ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹੋਰ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐੱਸ ਪੀ ਫਗਵਾੜਾ ਸਰਬਜੀਤ ਸਿੰਘ ਬਾਹੀਆ ਅਤੇ ਡੀ ਐੱਸ ਪੀ ਪਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਹਸਪਤਾਲ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ ਪੀ ਬਾਹੀਆ ਨੇ ਦੱਸਿਆ ਕਿ ਸਥਾਨਕ ਪੈਲੇਸ ‘ਚ ਵਿਆਹ ਸਮਾਗਮ ਸੀ, ਜਿਥੇ 2 ਧਿਰਾਂ ਵਿਚਕਾਰ ਹੋਈ ਲੜਾਈ ਦੌਰਾਨ ਚੱਲੀ ਗੋਲੀ ਵਿਚ 2 ਨੌਜਵਾਨ ਜ਼ਖਮੀ ਹੋਏ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)